ਮੰਤਰੀ ਮੰਡਲ
azadi ka amrit mahotsav

ਕੈਬਨਿਟ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੀ ਅਤਿਰਿਕਤ ਕਿਸ਼ਤ ਨੂੰ ਪ੍ਰਵਾਨਗੀ ਦਿੱਤੀ


49.18 ਲੱਖ ਕਰਮਚਾਰੀਆਂ ਅਤੇ 67.95 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ

4% ਦੇ ਲਾਭ ਨਾਲ ਸਰਕਾਰੀ ਖਜ਼ਾਨੇ 'ਤੇ ਪ੍ਰਤੀ ਸਾਲ 12,868.72 ਕਰੋੜ ਰੁਪਏ ਦਾ ਭਾਰ ਪਵੇਗਾ

प्रविष्टि तिथि: 07 MAR 2024 7:55PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 1.1.2024 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ) ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ (ਡੀਆਰ) ਦੀ ਇੱਕ ਅਤਿਰਿਕਤ ਕਿਸ਼ਤ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ, ਜੋ ਮਹਿੰਗਾਈ ਦੇ ਵਿਰੁੱਧ ਮੁਆਵਜ਼ਾ ਦੇਣ ਲਈ ਮੁਢਲੀ ਤਨਖ਼ਾਹ/ਪੈਨਸ਼ਨ ਦੇ 46% ਦੀ ਮੌਜੂਦਾ ਦਰ ਨਾਲੋਂ 4% ਦੇ ਵਾਧੇ ਨੂੰ ਦਰਸਾਉਂਦੀ ਹੈ।

 

ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੋਵਾਂ ਦੇ ਕਾਰਨ ਖਜ਼ਾਨੇ 'ਤੇ ਸੰਯੁਕਤ ਪ੍ਰਭਾਵ 12,868.72 ਕਰੋੜ ਰੁਪਏ ਪ੍ਰਤੀ ਸਾਲ ਹੋਵੇਗਾ। ਇਸ ਨਾਲ ਕੇਂਦਰ ਸਰਕਾਰ ਦੇ 49.18 ਲੱਖ ਕਰਮਚਾਰੀਆਂ ਅਤੇ 67.95 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।

 

ਇਹ ਵਾਧਾ ਪ੍ਰਵਾਨਿਤ ਫਾਰਮੂਲੇ ਦੇ ਅਨੁਸਾਰ ਹੈ, ਜੋ ਕਿ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ 'ਤੇ ਅਧਾਰਿਤ ਹੈ। 

 

 ******

 

ਡੀਐੱਸ/ਐੱਸਕੇਐੱਸ


(रिलीज़ आईडी: 2012510) आगंतुक पटल : 243
इस विज्ञप्ति को इन भाषाओं में पढ़ें: Kannada , English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Malayalam , Malayalam