ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਇੰਡੀਅਨ ਰੈਵੇਨਿਊ ਸਰਵਿਸ ਦੇ ਅਫ਼ਸਰ ਟ੍ਰੇਨੀਆਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 08 MAR 2024 8:04PM by PIB Chandigarh

ਇੰਡੀਅਨ ਰੈਵੇਨਿਊ ਸਰਵਿਸ ਦੇ ਅਫ਼ਸਰ ਟ੍ਰੇਨੀਆਂ (77ਵੇਂ ਬੈਚ) ਨੇ ਅੱਜ 8 ਮਾਰਚ, 2024 ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਇਨ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਰੈਵੇਨਿਊ ਸਰਵਿਸ ਉਨ੍ਹਾਂ ਨੂੰ ਸਰਕਾਰ ਦੇ ਲਈ ਸੰਸਾਧਨ ਜੁਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦਾ ਅਵਸਰ ਦੇਵੇਗੀ। ਉਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪ੍ਰਭਾਵੀ ਟੈਕਸ ਪ੍ਰਸ਼ਾਸਨ ਅਤੇ ਬਿਹਤਰ ਸਵੈਇੱਛੁਕ ਅਨੁਪਾਲਨ ਸੁਨਿਸ਼ਚਿਤ ਕਰਕੇ ਰਾਸ਼ਟਰ-ਨਿਰਮਾਣ ਦੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਨਗੇ। ਰਾਸ਼ਟਰਪਤੀ ਨੇ ਉਨ੍ਹਾਂ ਨੂੰ ਕਿਹਾ ਕਿ ਟੈਕਸਪੇਅਰਸ ਦੁਆਰਾ ਟੈਕਸ ਕਾਨੂੰਨਾਂ ਦਾ ਅਨੁਪਾਲਨ ਸੁਗਮ ਕਰਨ ਦੇ ਲਈ ਉਹ ਆਪਣੇ ਕਰਤੱਵਾਂ ‘ਤੇ ਦ੍ਰਿੜ੍ਹ ਰਹਿਣ ਅਤੇ ਟੈਕਸ ਚੋਰੀ ਰੋਕਣ ਵਿੱਚ ਯੋਗਦਾਨ ਦੇਣ।

ਰਾਸ਼ਟਰਪਤੀ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਪਿਛਲੇ ਇੱਕ ਦਹਾਕੇ ਵਿੱਚ ਪ੍ਰੱਤਖ ਟੈਕਸ ਕਲੈਕਸ਼ਨ ਤਿੰਨ ਗੁਣਾ ਤੋਂ ਅਧਿਕ ਵਧ ਗਈ ਹੈ ਅਤੇ ਇਨਕਮ ਟੈਕਸ ਰਿਟਰਨ ਭਰਨ ਵਾਲੇ ਲੋਕਾਂ ਦੀ ਸੰਖਿਆ ਲਗਭਗ ਢਾਈ ਗੁਣਾ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਲੈਕਸ਼ਨਾਂ ਤੋਂ ਪ੍ਰਾਪਤ ਰੈਵੇਨਿਊ ਦਾ ਉਪਯੋਗ ਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਵਿਤਪੋਸ਼ਿਤ ਕਰਨ ਅਤੇ ਨਾਗਰਿਕਾਂ ਦੀ ਭਲਾਈ ਸੁਨਿਸ਼ਚਿਤ ਕਰਨ ਦੇ ਲਈ ਕੀਤਾ ਜਾਵੇਗਾ। ਇਸ ਸੰਦਰਭ ਵਿੱਚ ਦੇਸ਼ ਦੇ ਵਿਕਾਸ ਵਿੱਚ ਰੈਵੇਨਿਊ ਅਧਿਕਾਰੀਆਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਰਹਿਣ ਵਾਲਾ ਹੈ।

 

ਰਾਸ਼ਟਰਪਤੀ ਨੇ ਕਿਹਾ ਕਿ ਨਾਗਰਿਕ-ਕੇਂਦ੍ਰਿਤ ਟੈਕਸ ਸੇਵਾਵਾਂ, ਟੈਕਸ ਪ੍ਰਸ਼ਾਸਨ ਵਿੱਚ ਲੋਕਾਂ ਦਾ ਵਿਸ਼ਵਾਸ ਵਧਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਨਕਮ ਟੈਕਸ ਵਿਭਾਗ ਕਈ ਪਹਿਲਾਂ ਦੇ ਜ਼ਰੀਏ ਲੋਕਾਂ ਦੀ ਸੋਚ ਬਦਲਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਰੈਵੇਨਿਊ ਅਧਿਕਾਰੀਆਂ ਨੂੰ ਆਗਰਹਿ ਕੀਤਾ ਕਿ ਉਹ ਨਾਗਰਿਕਾਂ ਦੇ ਦਰਮਿਆਨ ਭਰੋਸਾ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰਨਾ ਜਾਰੀ ਰੱਖਣ ਤਾਕਿ ਲੋਕ ਅਧਿਕ ਟੈਕਸ ਅਨੁਪਾਲਨ ਕਰਨ। ਉਨ੍ਹਾਂ ਨੇ ਕਿਹਾ ਕਿ ਟੈਕਸ ਕਲੈਕਸ਼ਨ ਦੇ ਤਰੀਕੇ ਟੈਕਸ ਪੇਅਰ ਦੇ ਅਨੁਕੂਲ ਹੋਣਾ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਨੌਜਵਾਨ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਅਤੇ ਆਪਣੇ ਪੂਰੇ ਕਰੀਅਰ  ਦੇ ਦੌਰਾਨ ਪੂਰੀ ਇਮਾਨਦਾਰੀ ਬਣਾਈ ਰੱਖਣ ਲਈ ਕਿਹਾ।

 

 

  ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ – 

 

 

***

ਡੀਐੱਸ/ਏਕੇ


(Release ID: 2013637)
Read this release in: English , Urdu , Hindi