ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਭਾਰਤ-ਈਐੱਫਟੀਏ (EFTA)ਵਪਾਰ ਅਤੇ ਆਰਥਿਕ ਸਾਂਝੇਦਾਰੀ ਸਮਝੌਤਾ ਆਰਥਿਕ ਪ੍ਰਗਤੀ ਨੂੰ ਹੁਲਾਰਾ ਦੇਣ ਅਤੇ ਸਾਡੇ ਦੇਸ਼ ਦੇ ਨੌਜਵਾਨਾਂ ਵਾਸਤੇ ਅਵਸਰ ਸਿਰਜਣ ਦੀ ਸਾਡੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ: ਪ੍ਰਧਾਨ ਮੰਤਰੀ

प्रविष्टि तिथि: 10 MAR 2024 8:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਭਾਰਤ-ਈਐੱਫਟੀਏ (EFTAਵਪਾਰ ਅਤੇ ਆਰਥਿਕ ਸਾਂਝੇਦਾਰੀ ਸਮਝੌਤੇ ‘ਤੇ ਹਸਤਾਖਰ ਕੀਤੇ ਜਾਣ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਇਸ ਸਮਝੌਤੇ ‘ਤੇ ਹਸਤਾਖਰ ਨਾਲ ਜੁੜਿਆ ਆਪਣਾ ਸੰਦੇਸ਼ ਭੀ ਸਾਂਝਾ ਕੀਤਾ।

ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੀ ਐਕਸ (X)  ‘ਤੇ ਪੋਸਟ ਦਾ, ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ:

"ਭਾਰਤ-ਈਐੱਫਟੀਏ ਵਪਾਰ ਅਤੇ ਆਰਥਿਕ ਸਾਂਝੇਦਾਰੀ ਸਮਝੌਤੇ ‘ਤੇ ਹਸਤਾਖਰ ਕੀਤੇ ਜਾਣ ਨਾਲ ਅਤਿਅੰਤ ਪ੍ਰਸੰਨਤਾ ਹੋਈ। ਇਹ ਇਤਿਹਾਸਿਕ ਸਮਝੌਤਾ ਆਰਥਿਕ ਪ੍ਰਗਤੀ ਨੂੰ ਹੁਲਾਰਾ ਦੇਣ ਅਤੇ ਸਾਡੇ ਦੇਸ਼ ਦੇ ਨੌਜਵਾਨਾਂ ਦੇ ਲਈ ਅਵਸਰ ਸਿਰਜਣ ਦੀ ਸਾਡੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਆਉਣ ਵਾਲਾ ਸਮਾਂ ਹੋਰ ਭੀ ਅਧਿਕ ਸਮ੍ਰਿੱਧ ਅਤੇ ਪਰਸਪਰ ਵਿਕਾਸ ਲਿਆਵੇਗਾ ਕਿਉਂਕਿ ਅਸੀਂ ਈਐੱਫਟੀਏ ਰਾਸ਼ਟਰਾਂ ਦੇ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਾਂਗੇ।"

 

 

***

ਡੀਐੱਸ


(रिलीज़ आईडी: 2013638) आगंतुक पटल : 161
इस विज्ञप्ति को इन भाषाओं में पढ़ें: Tamil , Assamese , English , Urdu , Marathi , हिन्दी , Bengali , Manipuri , Gujarati , Odia , Telugu , Kannada , Malayalam