ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ
azadi ka amrit mahotsav

ਸ਼੍ਰੀ ਨਰਾਇਣ ਰਾਣੇ ਨੇ ਐੱਮਐੱਸਐੱਮਈ-ਤਕਨਾਲੋਜੀ ਸੈਂਟਰ, ਸਿੰਧੂਦੁਰਗ, ਮਹਾਰਾਸ਼ਟਰ ਦਾ ਨੀਂਹ ਪੱਥਰ ਰੱਖਿਆ

Posted On: 11 MAR 2024 6:08PM by PIB Chandigarh

ਕੇਂਦਰੀ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰੀ ਸ਼੍ਰੀ ਨਰਾਇਣ ਰਾਣੇ ਨੇ ਅੱਜ ਐੱਮਐੱਸਐੱਮਈ-ਤਕਨਾਲੋਜੀ ਕੇਂਦਰ, ਸਿੰਧੂਦੁਰਗ, ਮਹਾਰਾਸ਼ਟਰ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਮੰਤਰੀ ਵੱਲੋਂ ਸਿੰਧੂਦੁਰਗ ਉਦਯੋਗਿਕ ਮਹੋਤਸਵ ਅਤੇ ਸਵੈ-ਰੁਜ਼ਗਾਰ ਸੰਮੇਲਨ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਵਧੀਕ ਸਕੱਤਰ ਅਤੇ ਵਿਕਾਸ ਕਮਿਸ਼ਨਰ, ਏਐੱਸ ਅਤੇ ਡੀਸੀ (ਐੱਮਐੱਸਐੱਮਈ), ਡਾ: ਰਜਨੀਸ਼ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।

ਭਾਰਤ ਸਰਕਾਰ ਵਲੋਂ ਦੇਸ਼ ਭਰ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਵਲੋਂ ਤਕਨਾਲੋਜੀ ਤੱਕ ਪਹੁੰਚ ਨੂੰ ਵਧਾਉਣ ਲਈ 20 ਨਵੇਂ ਤਕਨਾਲੋਜੀ ਕੇਂਦਰ ਅਤੇ 100 ਐਕਸਟੈਂਸ਼ਨ ਕੇਂਦਰ ਸਥਾਪਤ ਕੀਤੇ ਜਾਣਗੇ। ਐੱਮਐੱਸਐੱਮਈ-ਤਕਨਾਲੋਜੀ ਕੇਂਦਰ, ਸਿੰਧੂਦੁਰਗ, 182 ਕਰੋੜ ਰੁਪਏ ਦੀ ਅਨੁਮਾਨਿਤ ਪ੍ਰੋਜੈਕਟ ਲਾਗਤ ਦੇ ਨਾਲ, ਜਨਰਲ ਇੰਜੀਨੀਅਰਿੰਗ ਅਤੇ ਫੂਡ ਪ੍ਰੋਸੈਸਿੰਗ ਵਰਗੇ ਖੇਤਰਾਂ 'ਤੇ ਧਿਆਨ ਕੇਂਦਰਿਤ ਕਰੇਗਾ ਅਤੇ ਨੇੜਲੇ ਖੇਤਰਾਂ ਵਿੱਚ ਐੱਮਐੱਸਐੱਮਈਜ਼ ਲਈ ਵਿਕਾਸ ਦੇ ਨਵੇਂ ਮੌਕੇ ਪੈਦਾ ਕਰੇਗਾ।

ਇਸ ਮੌਕੇ 'ਤੇ ਬੋਲਦਿਆਂ ਸ਼੍ਰੀ ਰਾਣੇ ਨੇ ਕਿਹਾ ਕਿ 2030 ਤੱਕ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਸਿੰਧੂਦੁਰਗ ਵਿਖੇ ਤਕਨਾਲੋਜੀ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉੱਨਤ ਸਿਖਲਾਈ ਪ੍ਰਦਾਨ ਕਰੇਗਾ। ਇਹ ਰਾਜ ਦੇ ਵਿਕਾਸ ਅਤੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਇੱਕ ਪ੍ਰਮੁੱਖ ਉਦਯੋਗਿਕ ਗਤੀਵਿਧੀ ਬਣ ਜਾਵੇਗੀ।

ਏਐੱਸ ਅਤੇ ਡੀਸੀ (ਐੱਮਐੱਸਐੱਮਈ) ਡਾ: ਰਜਨੀਸ਼ ਨੇ ਕਿਹਾ ਕਿ ਐੱਮਐੱਸਐੱਮਈਜ਼ ਨੂੰ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਅਤੇ ਵਿਸ਼ਵ ਪੱਧਰੀ ਬਣਨਾ ਹੋਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ 2047 ਤੱਕ ਇੱਕ ਵਿਕਸਤ ਦੇਸ਼ ਬਣ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ਵਿੱਚ ਫੈਲੇ ਟੈਕਨਾਲੋਜੀ ਕੇਂਦਰ ਇਸ ਤਬਦੀਲੀ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

ਸ਼੍ਰੀ ਨਰਾਇਣ ਰਾਣੇ ਨੇ ਪ੍ਰਧਾਨ ਮੰਤਰੀ ਵਿਸ਼ਵਕਰਮਾ 'ਤੇ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ।

****

ਐੱਮਜੇਪੀ/ਐੱਨਐੱਸਕੇ 


(Release ID: 2014473) Visitor Counter : 99