ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
azadi ka amrit mahotsav

ਸ਼੍ਰੀ ਨਿਤਿਨ ਗਡਕਰੀ ਨੇ ਕਰਨਾਟਕ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀਆਰਆਈਐੱਫ ਯੋਜਨਾ ਦੇ ਤਹਿਤ 295 ਸੜਕ ਵਿਕਾਸ ਪ੍ਰੋਜੈਕਟਾਂ ਦੇ ਲਈ 1385.60 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ

Posted On: 14 MAR 2024 1:29PM by PIB Chandigarh

ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਹਾਈਵੇਅ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਇੱਕ ਪੋਸਟ ਵਿੱਚ ਕਿਹਾ ਕਿ ਕਰਨਾਟਕ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀਆਰਆਈਐੱਫ ਯੋਜਨਾ ਦੇ ਤਹਿਤ 295 ਸੜਕ ਵਿਕਾਸ ਪ੍ਰੋਜੈਕਟਾਂ ਨੂੰ ਵਧਾਉਣ ਅਤੇ ਮਜ਼ਬੂਤ ਬਣਾਉਣ ਲਈ 1385.60 ਕਰੋੜ ਰੁਪਏ ਦੀ ਅਲਾਟਮੈਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਸੜਕ ਪ੍ਰੋਜੈਕਟਾਂ ਦੀ ਕੁੱਲ ਲੰਬਾਈ 2055.62 ਕਿਲੋਮੀਟਰ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਪ੍ਰਯਾਸ ਦਾ ਉਦੇਸ਼ ਨਾ ਸਿਰਫ਼ ਇਨਫ੍ਰਾਸਟ੍ਰਕਚਰ ਨੂੰ ਅੱਪਗ੍ਰੇਡ ਬਣਾਉਣਾ ਹੈ, ਬਲਕਿ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕਨੈਕਟੀਵਿਟੀ ਵਿੱਚ ਸੁਧਾਰ ਕਰਨਾ ਵੀ ਹੈ।

*****

ਐੱਮਜੇਪੀਐੱਸ/ਐੱਨਐੱਸਕੇ


(Release ID: 2014816) Visitor Counter : 70


Read this release in: English , Urdu , Hindi , Tamil , Telugu