ਰਾਸ਼ਟਰਪਤੀ ਸਕੱਤਰੇਤ

ਭੂਟਾਨ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 15 MAR 2024 1:40PM by PIB Chandigarh

ਭੂਟਾਨ ਦੇ ਪ੍ਰਧਾਨ ਮੰਤਰੀ ਦਾਸ਼ੋ ਸ਼ੇਰਿੰਗ ਟੋਬਗੇ ਨੇ ਅੱਜ (15 ਮਾਰਚ, 2024) ਨੂੰ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ।

ਭੂਟਾਨ ਦੇ ਪ੍ਰਧਾਨ ਮੰਤਰੀ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ, ਰਾਸ਼ਟਰਪਤੀ ਨੇ ਇਸ ਤੱਥ ਦੀ ਸਰਾਹਨਾ ਕੀਤੀ ਕਿ ਉਨ੍ਹਾਂ ਨੇ ਪਦ ਦੀ ਸਹੁੰ ਲੈਣ ਦੇ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਰੂਪ ਵਿੱਚ ਭਾਰਤ ਨੂੰ ਚੁਣਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਭੂਟਾਨ ਦੇ ਦਰਮਿਆਨ ਸਾਰੇ ਪੱਧਰਾਂ ‘ਤੇ ਆਪਸੀ ਵਿਸ਼ਵਾਸ, ਸਦਭਾਵਨਾ ਅਤੇ ਸਮਝ ‘ਤੇ ਅਧਾਰਿਤ ਗਹਿਰੇ ਅਤੇ ਅਨੂਠੇ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਬੁੱਧ ਧਰਮ ਦੀ ਸਾਂਝੀ ਅਧਿਆਤਮਿਕ ਵਿਰਾਸਤ ਦੋਹਾਂ ਦੇਸ਼ਾਂ ਨੂੰ ਜੋੜਦੀ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਭੂਟਾਨ ਦੇ ਨਾਲ ਊਰਜਾ ਸਹਿਯੋਗ, ਵਿਕਾਸ ਸਾਂਝੇਦਾਰੀ, ਲੋਕਾਂ ਦੇ ਦਰਮਿਆਨ ਸਬੰਧ, ਵਪਾਰ ਅਤੇ ਨਿਵੇਸ਼ ਸਬੰਧਾਂ ਜਿਹੇ ਖੇਤਰਾਂ ਵਿੱਚ ਫੈਲੀ ਆਪਣੀ ਬਹੁਆਯਾਮੀ ਸਾਂਝੇਦਾਰੀ ਨੂੰ ਬਹੁਤ ਮਹੱਤਵ ਦਿੰਦਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਭੂਟਾਨ ਇੱਕ ਭਰੋਸੇਯੋਗ ਮਿੱਤਰ ਅਤੇ ਸਾਂਝੀਦਾਰ ਦੇ ਰੂਪ ਵਿੱਚ ਭਾਰਤ ‘ਤੇ ਭਰੋਸਾ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਭੂਟਾਨ ਦੇ ਲੋਕਾਂ ਦੀ ਸਮਾਜਿਕ-ਆਰਥਿਕ ਖੁਸ਼ਹਾਲੀ ਅਤੇ ਸਮ੍ਰਿੱਧੀ ਨੂੰ ਵਧਾਉਣ ਦੀ ਦਿਸ਼ਾ ਵਿੱਚ ਵਿਕਾਸ ਸਬੰਧੀ ਸਹਿਯੋਗ ਦੇ ਖੇਤਰ ਵਿੱਚ ਭੂਟਾਨ ਦੇ ਨਾਲ ਸਾਂਝੇਦਾਰੀ ਕਰਕੇ ਭਾਰਤ ਨੂੰ ਮਾਣ ਹੈ। ਉਨ੍ਹਾਂ ਨੇ ਇਸ ਬਾਤ ਨੂੰ ਰੇਖਾਂਕਿਤ ਕੀਤਾ ਕਿ ਭਾਰਤ ਦੀ ਵਿਕਾਸ ਸਾਂਝੇਦਾਰੀ ਭੂਟਾਨ ਦੀਆਂ ਪ੍ਰਾਥਮਿਕਤਾਵਾਂ ਅਤੇ ਆਕਾਂਖਿਆਵਾਂ, ਖਾਸ ਕਰਕੇ ਨੌਜਵਾਨਾਂ ਦੀਆਂ ਆਕਾਂਖਿਆਵਾਂ ਤੋਂ ਪ੍ਰੇਰਿਤ ਰਹੇਗੀ।

 

***

ਡੀਐੱਸ/ਏਕੇ



(Release ID: 2015177) Visitor Counter : 43