ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਦੁਬਾਰਾ ਇਸ ਅਹੁਦੇ ‘ਤੇ ਚੁਣੇ ਜਾਣ ਲਈ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ


ਦੋਵੇਂ ਨੇਤਾ ਭਾਰਤ ਅਤੇ ਰੂਸ ਦੇ ਦਰਮਿਆਨ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ‘ਤੇ ਸਹਿਮਤ

ਉਨ੍ਹਾਂ ਨੇ ਦੁਵੱਲੇ ਸਹਿਯੋਗ ਵਿੱਚ ਤਰੱਕੀ ਦੀ ਸਮੀਖਿਆ ਕੀਤੀ, ਖੇਤਰੀ ਅਤੇ ਆਲਮੀ ਮੁੱਦਿਆਂ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ

ਪ੍ਰਧਾਨ ਮੰਤਰੀ ਨੇ ਰੂਸ-ਯੂਕ੍ਰੇਨ ਸੰਘਰਸ਼ ਦੇ ਸੰਭਾਵਿਤ ਸਮਾਧਾਨ ਦੇ ਰੂਪ ਵਿੱਚ ਗੱਲਬਾਤ ਅਤੇ ਕੂਟਨੀਤੀ ਦੀ ਗੱਲ ਦੁਹਰਾਈ

प्रविष्टि तिथि: 20 MAR 2024 3:33PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਸ਼ੀਅਨ ਫੈੱਡਰੇਸ਼ਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਰਸ਼ੀਅਨ ਫੈੱਡਰੇਸ਼ਨ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ਲਈ ਵਧਾਈਆਂ ਦਿੱਤੀਆਂ ਅਤੇ ਰੂਸ ਦੇ ਮੈਤ੍ਰੀਪੂਰਨ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਸਮ੍ਰਿੱਧੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਦੋਵੇਂ ਨੇਤਾ ਆਉਣ ਵਾਲੇ ਵਰ੍ਹਿਆਂ ਵਿੱਚ ਦੋਵਾਂ ਦੇਸ਼ਾਂ ਦੇ ਦਰਮਿਆਨ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਠੋਸ ਪ੍ਰਯਤਨ ਕਰਨ ਬਾਰੇ ਸਹਿਮਤ ਹੋਏ।

ਉਨ੍ਹਾਂ ਨੇ ਦੁਵੱਲੇ ਸਹਿਯੋਗ ਦੇ ਵੱਖ-ਵੱਖ ਮੁੱਦਿਆਂ ਵਿੱਚ ਤਰੱਕੀ ਦੀ ਵੀ ਸਮੀਖਿਆ ਕੀਤੀ ਅਤੇ ਆਪਸੀ ਹਿਤ ਦੇ ਖੇਤਰ ਅਤੇ ਖੇਤਰੀ ਅਤੇ ਆਲਮੀ ਮੁੱਦਿਆਂ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਰੂਸ-ਯੂਕ੍ਰੇਨ ਸੰਘਰਸ਼ ਬਾਰੇ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਦੇ ਸੰਭਾਵਿਤ ਸਮਾਧਾਨ ਦੇ ਲਈ ਭਾਰਤ ਦੀ ਗੱਲਬਾਤ ਅਤੇ ਕੂਟਨੀਤੀ ਦੀ ਦ੍ਰਿੜ੍ਹ ਸਥਿਤੀ ਨੂੰ ਦੁਹਰਾਇਆ।

ਦੋਵੇਂ ਨੇਤਾ ਲਗਾਤਾਰ ਸੰਪਰਕ ਬਣਾਏ ਰੱਖਣ ‘ਤੇ ਸਹਿਮਤ ਹੋਏ।

*******

ਡੀਐੱਸ/ਏਕੇ


(रिलीज़ आईडी: 2015837) आगंतुक पटल : 121
इस विज्ञप्ति को इन भाषाओं में पढ़ें: English , Urdu , हिन्दी , Marathi , Bengali-TR , Manipuri , Assamese , Bengali , Gujarati , Odia , Tamil , Telugu , Kannada , Malayalam