ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਗੱਲਬਾਤ ਕੀਤੀ
ਦੋਹਾਂ ਰਾਜਨੇਤਾਵਾਂ ਨੇ ਭਾਰਤ-ਯੂਕ੍ਰੇਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ
ਪ੍ਰਧਾਨ ਮੰਤਰੀ ਨੇ ਭਾਰਤ ਦੇ ਜਨ-ਕੇਂਦ੍ਰਿਤ ਦ੍ਰਿਸ਼ਟੀਕੋਣ ਨੂੰ ਦੁਹਰਾਇਆ ਅਤੇ ਸੰਘਰਸ਼ ਦੇ ਸਮਾਧਾਨ ਲਈ ਗੱਲਬਾਤ ਅਤੇ ਕੂਟਨੀਤੀ ਦੇ ਉਪਯੋਗ ਕਰਨ ਦਾ ਸੱਦਾ ਦਿੱਤਾ
ਪ੍ਰਧਾਨ ਮੰਤਰੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਸ਼ਾਂਤੀਪੂਰਨ ਸਮਾਧਾਨ ਦਾ ਸਮਰਥਨ ਕਰਨ ਲਈ ਆਪਣੀ ਸਮਰੱਥਾ ਦੇ ਅਨੁਸਾਰ ਸਭ ਕੁਝ ਕਰਨਾ ਜਾਰੀ ਰੱਖੇਗਾ
ਰਾਸ਼ਟਰਪਤੀ ਜ਼ੇਲੇਨਸਕੀ ਨੇ ਯੂਕ੍ਰੇਨ ਦੇ ਲੋਕਾਂ ਲਈ ਭਾਰਤ ਦੀ ਨਿਰੰਤਰ ਮਾਨਵਤਾਵਾਦੀ ਸਹਾਇਤਾ ਦੀ ਸ਼ਲਾਘਾ ਕੀਤੀ
प्रविष्टि तिथि:
20 MAR 2024 6:19PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਦੇ ਰਾਸ਼ਟਰਪਤੀ, ਮਹਾਮਹਿਮ ਵੋਲੋਦੀਮੀਰ ਜ਼ੇਲੇਨਸਕੀ (VolodymyrZelenskyy) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਦੋਹਾਂ ਰਾਜਨੇਤਾਵਾਂ ਨੇ ਵਿਭਿੰਨ ਖੇਤਰਾਂ ਵਿੱਚ ਭਾਰਤ-ਯੂਕ੍ਰੇਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ।
ਵਰਤਮਾਨ ਵਿੱਚ ਜਾਰੀ ਰੂਸ-ਯੂਕ੍ਰੇਨ ਸੰਘਰਸ਼ ‘ਤੇ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਦੇ ਜਨ-ਕੇਂਦ੍ਰਿਤ ਦ੍ਰਿਸ਼ਟੀਕੋਣ ਨੂੰ ਦੁਹਰਾਇਆ ਅਤੇ ਅੱਗੇ ਵਧਣ ਦੇ ਰਸਤੇ ਦੇ ਰੂਪ ਵਿੱਚ ਗੱਲਬਾਤ ਅਤੇ ਕੂਟਨੀਤੀ ਦਾ ਸੱਦਾ ਦਿੱਤਾ।
ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਦੋਹਾਂ ਪੱਖਾਂ ਦੇ ਦਰਮਿਆਨ ਸਾਰੇ ਮੁੱਦਿਆਂ ਦੇ ਜਲਦੀ ਅਤੇ ਸ਼ਾਂਤੀਪੂਰਨ ਸਮਾਧਾਨ ਦੇ ਸਾਰੇ ਪ੍ਰਯਾਸਾਂ ਦਾ ਸਮਰਥਨ ਕਰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਸ਼ਾਂਤੀਪੂਰਨ ਸਮਾਧਾਨ ਦਾ ਸਮਰਥਨ ਕਰਨ ਲਈ ਆਪਣੀ ਸਮਰੱਥਾ ਦੇ ਅਨੁਸਾਰ ਸਭ ਕੁਝ ਕਰਨਾ ਜਾਰੀ ਰੱਖੇਗਾ।
ਰਾਸ਼ਟਰਪਤੀ ਜੇਲੇਨਸਕੀ ਨੇ ਯੂਕ੍ਰੇਨ ਦੇ ਲੋਕਾਂ ਦੇ ਪ੍ਰਤੀ ਭਾਰਤ ਦੀ ਨਿਰੰਤਰ ਮਾਨਵਤਾਵਾਦੀ ਸਹਾਇਤਾ ਦੀ ਸ਼ਲਾਘਾ ਕੀਤੀ।
ਦੋਹਾਂ ਰਾਜਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।
***
ਡੀਐੱਸ/ਐੱਸਕੇ
(रिलीज़ आईडी: 2015869)
आगंतुक पटल : 120
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam