ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੀ ਭੂਟਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਦੁਵੱਲੀ ਮੀਟਿੰਗ ਅਤੇ ਵਿਭਿੰਨ ਸਹਿਮਤੀ ਪੱਤਰਾਂ ਦਾ ਅਦਾਨ-ਪ੍ਰਦਾਨ

Posted On: 22 MAR 2024 6:30PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿੰਪੂ ਵਿੱਚ ਆਪਣੇ ਸਨਮਾਨ ਵਿੱਚ ਆਯੋਜਿਤ ਦੁਪਹਿਰ ਦੇ ਭੋਜਨ ‘ਤੇ ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਰਿੰਗ ਟੋਬਗੇ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਆਪਣੇ ਅਸਧਾਰਣ ਜਨਤਕ ਸੁਆਗਤ ਦੇ ਲਈ ਪ੍ਰਧਾਨ ਮੰਤਰੀ ਟੋਬਗੇ ਦਾ ਧੰਨਵਾਦ ਕੀਤਾ। ਪਾਰੋ ਤੋਂ ਥਿੰਪੂ ਤੱਕ ਦੀ ਯਾਤਰਾ ਦੇ ਦੌਰਾਨ ਲੋਕਾਂ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ।

ਦੋਵੇਂ ਨੇਤਾਵਾਂ ਨੇ ਬਹੁਆਯਾਮੀ ਦੁਵੱਲੇ ਸਬੰਧਾਂ ਦੇ ਵਿਭਿੰਨ ਪਹਿਲੂਆਂ ਬਾਰੇ ਚਰਚਾ ਕੀਤੀ ਅਤੇ ਅਖੁੱਟ ਊਰਜਾ, ਖੇਤੀਬਾੜੀ, ਨੌਜਵਾਨਾਂ ਦੇ ਅਦਾਨ-ਪ੍ਰਦਾਨ, ਵਾਤਾਵਰਣ ਅਤੇ ਵਾਤਾਵਰਣਿਕ ਅਤੇ ਟੂਰਿਜ਼ਮ ਜਿਹੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ ‘ਤੇ ਸਹਿਮਤੀ ਜਤਾਈ। ਭਾਰਤ ਅਤੇ ਭੂਟਾਨ ਦੇ ਦਰਮਿਆਨ ਦੀਰਘਕਾਲੀ ਅਤੇ ਅਸਾਧਾਰਣ ਸਬੰਧ ਹਨ, ਜਿਨ੍ਹਾਂ ਵਿੱਚ ਸਾਰੇ ਪੱਧਰਾਂ ‘ਤੇ ਅਤਿਅਧਿਕ ਵਿਸ਼ਵਾਸ, ਸਦਭਾਵਨਾ ਅਤੇ ਆਪਸੀ ਸਮਝ ਸ਼ਾਮਲ ਹੈ।

ਮੀਟਿੰਗ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਨੇ ਊਰਜਾ, ਵਪਾਰ, ਡਿਜੀਟਲ ਕਨੈਕਟੀਵਿਟੀ, ਪੁਲਾੜ, ਖੇਤੀਬਾੜੀ, ਯੁਵਾ ਸੰਪਰਕ ਆਦਿ ਨਾਲ ਸਬੰਧਿਤ ਵਿਭਿੰਨ ਸਹਿਮਤੀ ਪੱਤਰਾਂ/ਸਮਝੌਤਿਆਂ ਦੇ ਅਦਾਨ-ਪ੍ਰਦਾਨ ਦੇ ਗਵਾਹ ਬਣੇ।

https://bit.ly/3xa8U7y 

 

********

ਡੀਐੱਸ/ਐੱਸਟੀ



(Release ID: 2016183) Visitor Counter : 39