ਰਾਸ਼ਟਰਪਤੀ ਸਕੱਤਰੇਤ 
                
                
                
                
                
                    
                    
                        ਭਾਰਤ ਦੇ ਰਾਸ਼ਟਰਪਤੀ ਨੇ ਹੋਲੀ ਦੀ ਪੂਰਵ ਸੰਧਿਆ ‘ਤੇ ਦਿੱਤੀਆਂ ਸ਼ੁਭਕਾਮਨਾਵਾਂ
                    
                    
                        
                    
                
                
                    Posted On:
                24 MAR 2024 8:38PM by PIB Chandigarh
                
                
                
                
                
                
                ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਹੋਲੀ ਦੀ ਪੂਰਵ ਸੰਧਿਆ ‘ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ “ਹੋਲੀ ਦੇ ਸ਼ੁਭ ਅਵਸਰ ‘ਤੇ, ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।
ਉੱਲਾਸ, ਉਮੰਗ ਅਤੇ ਰਾਗ-ਰੰਗ ਦਾ ਪ੍ਰਤੀਕ ਹੋਲੀ ਦਾ ਪਰਵ ਸਾਡੇ ਜੀਵਨ ਵਿੱਚ ਆਸ਼ਾ ਅਤੇ ਉਤਸ਼ਾਹ ਦਾ ਸੰਚਾਰ ਕਰਦਾ ਹੈ। ਹੋਲੀ ਦੇ ਵਿਭਿੰਨ ਰੰਗ ਸਾਡੇ ਦੇਸ਼ ਦੀ ਵਿਭਿੰਨਤਾ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਡੇ ਦੇਸ਼ਵਾਸੀਆਂ ਵਿੱਚ ਪ੍ਰੇਮ, ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਉਂਦਾ ਹੈ। ਇਹ ਪਰਵ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ।
ਮੇਰੀ ਕਾਮਨਾ ਹੈ ਕਿ ਰੰਗਾਂ ਦਾ ਇਹ ਤਿਉਹਾਰ ਸਭ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਵੇ ਅਤੇ ਸਾਨੂੰ ਸਾਰਿਆਂ ਨੂੰ ਰਾਸ਼ਟਰ ਨਿਰਮਾਣ ਵਿੱਚ ਅਧਿਕ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇ।”
 ਰਾਸ਼ਟਰਪਤੀ ਦੇ ਸੰਦੇਸ਼ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ – 
************
ਡੀਐੱਸ/ਏਕੇ
                
                
                
                
                
                (Release ID: 2016915)
                Visitor Counter : 84