ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਦਾ ਵਿਸ਼ਵ ਤਪਦਿਕ (ਟੀਬੀ) ਦਿਵਸ ਦੀ ਪੂਰਵ ਸੰਧਿਆ ‘ਤੇ ਸੰਦੇਸ਼

प्रविष्टि तिथि: 23 MAR 2024 3:42PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਹਰ ਸਾਲ 24 ਮਾਰਚ ਨੂੰ ਮਨਾਏ ਜਾਣ ਵਾਲੇ ਵਿਸ਼ਵ ਤਪਦਿਕ (ਟੀਬੀ) ਦਿਵਸ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ:-

 “ਮੈਨੂੰ ਇਹ ਜਾਣ ਕੇ ਪ੍ਰਸੰਨਤਾ ਹੋਈ ਕਿ ਟੀਬੀ ਬਾਰੇ ਜਨ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ 24 ਮਾਰਚ ਨੂੰ ‘ਵਿਸ਼ਵ ਤਪਦਿਕ (ਟੀਬੀ) ਦਿਵਸ’ ਮਨਾਇਆ ਜਾ ਰਿਹਾ ਹੈ।

ਇਸ ਦਿਵਸ ਦਾ ਉਦੇਸ਼ ਆਮ ਲੋਕਾਂ ਨੂੰ ਟੀਬੀ ਦੇ ਵਿਸ਼ਵਵਿਆਪੀ ਪ੍ਰਭਾਵਾਂ ਬਾਰੇ ਸਿੱਖਿਅਤ ਕਰਨਾ, ਇਸ ਬਿਮਾਰੀ ਨੂੰ ਕੰਟਰੋਲ ਕਰਨ ਵਿੱਚ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਗਰੂਕਤਾ ਵਧਾਉਣਾ ਅਤੇ ਇਸ ਨਾਲ ਨਜਿੱਠਣ ਦੇ ਪ੍ਰਯਾਸਾਂ ਨੂੰ ਪ੍ਰੋਤਸਾਹਿਤ ਕਰਨਾ ਹੈ। ਇਹ ਦਿਵਸ ਸਾਨੂੰ ਟੀਬੀ ਦੀ ਜਲਦੀ ਪਹਿਚਾਣ, ਇਲਾਜ ਅਤੇ ਰੋਕਥਾਮ ਦੇ ਮਹੱਤਵ ਦੀ ਯਾਦ ਵੀ ਦਿਵਾਉਂਦਾ ਹੈ।

ਮੈਂ ਸਾਰਿਆਂ ਨੂੰ ਭਾਰਤ ਨੂੰ ਟੀਬੀ ਮੁਕਤ ਬਣਾਉਣ ਲਈ ਮਿਲ ਕੇ ਕੰਮ ਕਰਨ ਅਤੇ ਇਸ ਲਕਸ਼ ਨੂੰ ਹਾਸਲ ਕਰਨ ਦੇ ਲਈ ਪ੍ਰਯਾਸ ਕਰਨ ਦੀ ਅਪੀਲ ਕਰਦੀ ਹਾਂ।”

 

 ਭਾਰਤ ਦੇ ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਇੱਥੇ ਕਲਿੱਕ ਕਰੋ  - 

 

*****

ਡੀਐੱਸ/ਐੱਸਟੀ


(रिलीज़ आईडी: 2016917) आगंतुक पटल : 96
इस विज्ञप्ति को इन भाषाओं में पढ़ें: English , Urdu , Marathi , हिन्दी , Tamil , Kannada