ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਈਦ-ਉਲ-ਫਿਤਰ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ(ਸਾਥੀ ਨਾਗਰਿਕਾਂ) ਨੂੰ ਵਧਾਈਆਂ ਦਿੱਤੀਆਂ

Posted On: 10 APR 2024 7:13PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਈਦ-ਉਲ-ਫਿਤਰ ਦੀ ਪੂਰਵ ਸੰਧਿਆ ਤੇ ਦੇਸ਼ਵਾਸੀਆਂ (ਸਾਥੀ ਨਾਗਰਿਕਾਂ) ਨੂੰ ਵਧਾਈਆਂ ਦਿੱਤੀਆਂ ਹਨ।

ਆਪਣੇ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ ਹੈ, ਈਦ-ਉਲ-ਫਿਤਰ ਦੇ ਮੁਬਾਰਕ ਮੌਕੇ ਤੇ, ਮੈਂ ਸਾਰੇ ਦੇਸ਼ਵਾਸੀਆਂ (ਨਾਗਰਿਕਾਂ)  ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਭਾਰਤੀਆਂ, ਵਿਸ਼ੇਸ਼ ਤੌਰ ਤੇ ਮੁਸਲਿਮ ਭਾਈਆਂ ਅਤੇ ਭੈਣਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਦੌਰਾਨ ਕਠੋਰ ਉਪਵਾਸ ਦੇ ਬਾਅਦ ਮਨਾਇਆ ਜਾਣ ਵਾਲਾ ਇਹ ਤਿਉਹਾਰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਏਕਤਾ ਅਤੇ ਸਦਭਾਵ ਵਧਾਉਣ ਵਾਲਾ ਇਹ ਪੁਰਬ ਸਾਨੂੰ ਖਿਮਾ ਅਤੇ ਦਾਨ ਕਰਨ ਦੀ ਸਿੱਖਿਆ ਭੀ ਦਿੰਦਾ ਹੈ। ਈਦ ਗ਼ਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰਨ ਤੇ ਉਨ੍ਹਾਂ ਦੇ ਨਾਲ ਖੁਸ਼ੀਆਂ ਵੰਡਣ ਦਾ ਅਵਸਰ ਹੈ। ਇਹ ਤਿਉਹਾਰ ਸਾਨੂੰ ਸ਼ਾਂਤੀਪੂਰਨ ਜੀਵਨ ਜੀਣ ਤੇ ਸਮਾਜ ਦੀ ਖੁਸ਼ਹਾਲੀ ਅਤੇ ਸਮ੍ਰਿੱਧੀ ਦੇ ਲਈ ਕਾਰਜ ਕਰਨ ਦੀ ਪ੍ਰੇਰਣਾ ਦਿੰਦਾ ਹੈ।

ਆਓ, ਈਦ ਦੇ ਪਵਿੱਤਰ ਤਿਉਹਾਰ ਤੇ ਪ੍ਰੇਮ, ਕਰੁਣਾ ਅਤੇ ਪਰਉਪਕਾਰ ਦੇ ਮਾਨਵੀ ਆਦਰਸ਼ਾਂ ਦਾ ਪ੍ਰਸਾਰ ਕਰੀਏ।

 ਰਾਸ਼ਟਰਪਤੀ ਦੇ ਸੰਦੇਸ਼ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ - 

***

ਡੀਐੱਸ/ਏਕੇ


(Release ID: 2017707) Visitor Counter : 42