ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗਰਮੀ ਦੀ ਲਹਿਰ ਨਾਲ ਸਬੰਧਤ ਸਥਿਤੀ ਲਈ ਤਿਆਰੀਆਂ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ ਨੇ ਸਮੁੱਚੀ ਸਰਕਾਰੀ ਪਹੁੰਚ 'ਤੇ ਜ਼ੋਰ ਦਿੱਤਾ; ਹਸਪਤਾਲਾਂ ਵਿੱਚ ਲੋੜੀਂਦੀ ਤਿਆਰੀ ਦੇ ਨਾਲ-ਨਾਲ ਜਾਗਰੂਕਤਾ ਪੈਦਾ ਕਰਨ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ

ਪ੍ਰਧਾਨ ਮੰਤਰੀ ਨੇ ਆਗਾਮੀ ਗਰਮੀ ਦੇ ਮੌਸਮ ਲਈ ਪੂਰਵ-ਅਨੁਮਾਨਾਂ ਅਤੇ ਵੱਧ ਤੋਂ ਵੱਧ ਤਾਪਮਾਨ ਸਧਾਰਣ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਬਾਰੇ ਜਾਣਕਾਰੀ ਦਿੱਤੀ

ਪ੍ਰਧਾਨ ਮੰਤਰੀ ਨੇ ਸਿਹਤ ਖੇਤਰ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ

ਜ਼ਰੂਰੀ ਆਈਈਸੀ /ਜਾਗਰੂਕਤਾ ਸਮੱਗਰੀ ਦਾ, ਖਾਸ ਤੌਰ 'ਤੇ ਖੇਤਰੀ ਭਾਸ਼ਾਵਾਂ ਵਿੱਚ, ਸਾਰੇ ਪਲੈਟਫਾਰਮਾਂ ਰਾਹੀਂ ਸਮੇਂ ਸਿਰ ਪ੍ਰਸਾਰ ਕਰਨ 'ਤੇ ਜ਼ੋਰ ਦਿੱਤਾ ਗਿਆ

ਸਿਹਤ ਮੰਤਰਾਲੇ ਅਤੇ ਐੱਨਡੀਐੱਮਏ ਵਲੋਂ ਜਾਰੀ ਕੀਤੀਆਂ ਗਈਆਂ ਸਲਾਹਾਂ ਦਾ ਖੇਤਰੀ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਜਾਵੇ ਅਤੇ ਵਿਆਪਕ ਤੌਰ 'ਤੇ ਪ੍ਰਸਾਰਿਤ ਕੀਤੀਆਂ ਜਾਣ

Posted On: 11 APR 2024 9:18PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਉਣ ਵਾਲੇ ਗਰਮੀ ਦੇ ਮੌਸਮ ਲਈ ਤਿਆਰੀਆਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਸਧਾਰਣ ਨਾਲੋਂ ਵੱਧ ਰਹਿਣ ਦੀ ਸੰਭਾਵਨਾ, ਖਾਸ ਕਰਕੇ ਮੱਧ ਭਾਰਤ ਅਤੇ ਪੱਛਮੀ ਪ੍ਰਾਇਦੀਪ ਭਾਰਤ ਵਿੱਚ ਉੱਚ ਸੰਭਾਵਨਾ ਦੇ ਨਾਲ ਆਗਾਮੀ ਗਰਮੀ ਦੇ ਮੌਸਮ (ਅਪ੍ਰੈਲ ਤੋਂ ਜੂਨ) ਲਈ ਪੂਰਵ ਅਨੁਮਾਨਾਂ ਸਮੇਤ ਅਪ੍ਰੈਲ ਤੋਂ ਜੂਨ, 2024 ਦੀ ਮਿਆਦ ਲਈ ਤਾਪਮਾਨ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ।

ਜ਼ਰੂਰੀ ਦਵਾਈਆਂ, ਨਾੜੀ ਰਾਹੀਂ ਦਿੱਤੇ ਜਾਣ ਵਾਲੇ ਤਰਲ ਪਦਾਰਥ, ਆਈਸ ਪੈਕ, ਓਆਰਐੱਸ ਅਤੇ ਪੀਣ ਵਾਲੇ ਪਾਣੀ ਦੇ ਸਬੰਧ ਵਿੱਚ ਸਿਹਤ ਖੇਤਰ ਵਿੱਚ ਤਿਆਰੀ ਦੀ ਸਮੀਖਿਆ ਕੀਤੀ ਗਈ।

 

ਟੈਲੀਵਿਜ਼ਨ, ਰੇਡੀਓ ਅਤੇ ਸੋਸ਼ਲ ਮੀਡੀਆ ਵਰਗੇ ਸਾਰੇ ਪਲੈਟਫਾਰਮਾਂ ਰਾਹੀਂ ਖਾਸ ਤੌਰ 'ਤੇ ਖੇਤਰੀ ਭਾਸ਼ਾਵਾਂ ਵਿੱਚ ਜ਼ਰੂਰੀ ਆਈਈਸੀ /ਜਾਗਰੂਕਤਾ ਸਮੱਗਰੀ ਦੇ ਸਮੇਂ ਸਿਰ ਪ੍ਰਸਾਰਣ 'ਤੇ ਜ਼ੋਰ ਦਿੱਤਾ ਗਿਆ। ਕਿਉਂਕਿ 2024 ਵਿੱਚ ਆਮ ਗਰਮੀਆਂ ਨਾਲੋਂ ਜ਼ਿਆਦਾ ਗਰਮੀ ਪੈਣ ਦੀ ਉਮੀਦ ਹੈ, ਜਿਸ ਦਾ ਸਮਾਂ ਆਮ ਚੋਣਾਂ ਨਾਲ ਮੇਲ ਖਾਂਦਾ ਹੈ, ਇਹ ਮਹਿਸੂਸ ਕੀਤਾ ਗਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਐੱਨਡੀਐੱਮਏ ਵਲੋਂ ਜਾਰੀ ਕੀਤੀਆਂ ਗਈਆਂ ਐਡਵਾਈਜ਼ਰੀਆਂ ਦਾ ਖੇਤਰੀ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਜਾਵੇਗਾ ਅਤੇ ਵਿਆਪਕ ਤੌਰ 'ਤੇ ਪ੍ਰਸਾਰਿਤ ਕੀਤਾ ਜਾਵੇਗਾ।

 

ਪ੍ਰਧਾਨ ਮੰਤਰੀ ਨੇ ਸਮੁੱਚੀ ਸਰਕਾਰੀ ਪਹੁੰਚ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ, ਰਾਜ ਅਤੇ ਜ਼ਿਲ੍ਹਾ ਪੱਧਰ 'ਤੇ ਸਰਕਾਰ ਦੇ ਸਾਰੇ ਸਾਧਨਾਂ ਅਤੇ ਵੱਖ-ਵੱਖ ਮੰਤਰਾਲਿਆਂ ਨੂੰ ਇਸ 'ਤੇ ਤਾਲਮੇਲ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨੇ ਹਸਪਤਾਲਾਂ ਵਿੱਚ ਲੋੜੀਂਦੀ ਤਿਆਰੀ ਦੇ ਨਾਲ-ਨਾਲ ਜਾਗਰੂਕਤਾ ਪੈਦਾ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਜੰਗਲ ਦੀ ਅੱਗ ਨੂੰ ਜਲਦੀ ਖੋਜਣ ਅਤੇ ਬੁਝਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

 

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਗ੍ਰਹਿ ਸਕੱਤਰ, ਭਾਰਤੀ ਮੌਸਮ ਵਿਭਾਗ (ਆਈਐੱਮਡੀ) ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।

 

************

 

ਡੀਐੱਸ/ਐੱਸਟੀ


(Release ID: 2017717) Visitor Counter : 80