ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਗੱਲਬਾਤ ਕੀਤੀ
ਪ੍ਰਧਾਨ ਮੰਤਰੀ ਨੇ ਇਟਲੀ ਦੇ ਮੁਕਤੀ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ
ਪ੍ਰਧਾਨ ਮੰਤਰੀ ਨੇ ਇਟਲੀ ਵਿੱਚ ਜੀ7 ਸਮਿਟ ਦੇ ਸੱਦੇ ਲਈ ਧੰਨਵਾਦ ਕੀਤਾ
ਦੋਵਾਂ ਨੇਤਾਵਾਂ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ ਦੀ ਪੁਸ਼ਟੀ ਕੀਤੀ
ਉਨ੍ਹਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ
Posted On:
25 APR 2024 9:03PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਮੁਕਤੀ ਦਿਵਸ ਦੀ 79ਵੀਂ ਵਰ੍ਹੇਗੰਢ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਮੇਲੋਨੀ ਅਤੇ ਇਟਲੀ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਇਟਲੀ ਦੇ ਪੁਗਲੀਆ ਵਿੱਚ ਜੂਨ 2024 ਵਿੱਚ ਹੋਣ ਵਾਲੇ ਜੀ7 ਸਮਿਟ ਆਊਟਰੀਚ ਸੈਸ਼ਨਾਂ ਦੇ ਸੱਦੇ ਲਈ ਪ੍ਰਧਾਨ ਮੰਤਰੀ ਮੇਲੋਨੀ ਦਾ ਧੰਨਵਾਦ ਕੀਤਾ। ਦੋਵਾਂ ਨੇਤਾਵਾਂ ਨੇ ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ ਦੇ ਮਹੱਤਵਪੂਰਨ ਨਤੀਜਿਆਂ ਨੂੰ, ਖਾਸ ਤੌਰ 'ਤੇ ਜੋ ਗਲੋਬਲ ਸਾਊਥ ਦਾ ਸਮਰਥਨ ਕਰਦੇ ਹੋਏ ਇਟਲੀ ਦੀ ਪ੍ਰੈਜ਼ੀਡੈਂਸੀ ਅਧੀਨ ਜੀ7 ਸਿਖਰ ਸੰਮੇਲਨ ਵਿੱਚ ਅੱਗੇ ਵਧਾਉਣ ਬਾਰੇ ਚਰਚਾ ਕੀਤੀ।
ਉਨ੍ਹਾਂ ਨੇ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਦੋਵੇਂ ਨੇਤਾਵਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
************
ਡੀਐੱਸ/ਐੱਸਟੀ
(Release ID: 2018937)
Visitor Counter : 66
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Tamil
,
Telugu
,
Kannada
,
Malayalam