ਰੱਖਿਆ ਮੰਤਰਾਲਾ
ਭਾਰਤੀ ਤਟ ਰੱਖਿਅਕ ਬਲ ਅਤੇ ਏਟੀਐੱਸ ਗੁਜਰਾਤ ਨੇ 173 ਕਿੱਲੋਗ੍ਰਾਮ ਨਸ਼ੀਲੇ ਪਦਾਰਥ ਲਿਜਾ ਰਹੀ ਭਾਰਤੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਜ਼ਬਤ ਕੀਤਾ; ਚਾਲਕ ਦਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ
Posted On:
29 APR 2024 5:00PM by PIB Chandigarh
ਭਾਰਤੀ ਤਟ ਰੱਖਿਅਕ ਬਲ (ਆਈਸੀਜੀ) ਅਤੇ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਇੱਕ ਸਾਂਝੀ ਕਾਰਵਾਈ ਕਰਦੇ ਹੋਏ ਅਰਬ ਸਾਗਰ ਵਿੱਚ 173 ਕਿੱਲੋ ਨਸ਼ੀਲੇ ਪਦਾਰਥ ਲੈ ਕੇ ਜਾ ਰਹੀ ਇੱਕ ਭਾਰਤੀ ਕਿਸ਼ਤੀ ਨੂੰ ਜ਼ਬਤ ਕੀਤਾ ਅਤੇ ਇਸ ਵਿੱਚ ਸ਼ਾਮਲ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਵੱਲੋਂ ਦਿੱਤੀ ਗਈ ਖ਼ਾਸ ਅਤੇ ਭਰੋਸੇਯੋਗ ਖ਼ੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਭਾਰਤੀ ਤਟ ਰੱਖਿਅਕ ਬਲ ਨੇ ਰਣਨੀਤਕ ਤੌਰ 'ਤੇ ਸ਼ੱਕੀ ਕਿਸ਼ਤੀ ਨੂੰ ਰੋਕਣ ਲਈ ਵਿਆਪਕ ਨਿਗਰਾਨੀ ਕੀਤੀ। ਕਿਸ਼ਤੀ ਨੂੰ ਰੋਕਣ ਤੋਂ ਬਾਅਦ ਕੀਤੀ ਗਈ ਜਾਂਚ ਵਿੱਚ ਖ਼ੁਫ਼ੀਆ ਜਾਣਕਾਰੀ ਦੀ ਪੁਸ਼ਟੀ ਹੋਈ। ਮੱਛੀਆਂ ਫੜਨ ਵਾਲੀਆਂ ਕਿਸ਼ਤੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਚਾਲਕ ਦਲ ਦੇ ਦੋ ਮੈਂਬਰ ਸ਼ਾਮਲ ਸਨ। ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਆਪ੍ਰੇਸ਼ਨ ਤਹਿਤ ਭਾਰਤੀ ਤਟ ਰੱਖਿਅਕਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਨਸ਼ਾ ਤਸਕਰੀ ਕਰਨ ਵਾਲੀ ਅਜਿਹੀ ਬਾਰ੍ਹਵੀਂ ਕਿਸ਼ਤੀ ਨੂੰ ਕਾਬੂ ਕੀਤਾ ਹੈ। ਹਾਲ ਹੀ ਵਿੱਚ ਇੱਕ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਹਿਰਾਸਤ ਵਿੱਚ ਲਿਆ ਗਿਆ ਸੀ। ਭਾਰਤੀ ਤਟ ਰੱਖਿਅਕ ਅਤੇ ਗੁਜਰਾਤ ਐਂਟੀ-ਟੈਰਰਿਸਟ ਸਕੂਐਡ ਸਮੁੰਦਰੀ ਸਰਹੱਦਾਂ ਦੀ ਰਾਖੀ ਕਰਨ ਅਤੇ ਸਮੁੰਦਰ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਦਾ ਮੁਕਾਬਲਾ ਕਰਨ ਲਈ ਵਚਨਬੱਧ ਹਨ।
***************
ਏਬੀਬੀ/ਕੇਬੀ
(Release ID: 2019257)
Visitor Counter : 54