ਗ੍ਰਹਿ ਮੰਤਰਾਲਾ

ਭਾਰਤ ਦੇ ਰਾਸ਼ਟਰਪਤੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਸਿਵਲ ਨਿਵੇਸ਼ ਸਮਾਰੋਹ- II ਵਿੱਚ ਸਾਲ 2024 ਲਈ 2 ਪਦਮ ਵਿਭੂਸ਼ਣ, 9 ਪਦਮ ਭੂਸ਼ਣ ਅਤੇ 56 ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ

Posted On: 09 MAY 2024 8:55PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿੱਚ ਆਯੋਜਿਤ ਸਿਵਲ ਨਿਵੇਸ਼ ਸਮਾਰੋਹ-II ਵਿੱਚ 2 ਪਦਮ ਵਿਭੂਸ਼ਣ, 9 ਪਦਮ ਭੂਸ਼ਣ ਅਤੇ 56 ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ।

ਇਸ ਮੌਕੇ ‘ਤੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਸਮੇਤ ਭਾਰਤ ਸਰਕਾਰ ਦੇ ਕਈ ਮੰਤਰੀ ਅਤੇ ਹੋਰ ਪਤਵੰਤੇ ਮੌਜੂਦ ਸਨ।

ਨਿਵੇਸ਼ ਸਮਾਰੋਹ ਦੇ ਬਾਅਦ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਅਤੇ ਹੋਰ ਕੇਂਦਰੀ ਮੰਤਰੀਆਂ ਨੇ ਪਦਮ ਪੁਰਸਕਾਰ ਜੇਤੂਆਂ ਦੇ ਨਾਲ ਗ੍ਰਹਿ ਮੰਤਰੀ ਦੁਆਰਾ ਉਨ੍ਹਾਂ  ਦੇ ਆਵਾਸ ‘ਤੇ ਡਿਨਰ ਦੌਰਾਨ ਸੰਵਾਦ ਕੀਤਾ।

ਪਦਮ ਪੁਰਸਕਾਰ ਜੇਤੂ ਕੱਲ੍ਹ ਸਵੇਰੇ (10 ਮਈ, 2024) ਨੂੰ ਰਾਸ਼ਟਰੀ ਯੁੱਧ ਸਮਾਰਕ (National War Memorial) ‘ਤੇ ਸ਼ਰਧਾਂਜਲੀ ਅਰਪਿਤ ਕਰਨਗੇ। ਉਹ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਸੰਘਰਹਾਲਿਆ (Pradhanmantri Sangrahalaya) ਦਾ ਵੀ ਦੌਰਾ ਕਰਨਗੇ।

*****

ਆਰਕੇ/ਵੀਵੀ/ਏਐੱਸਐੱਚ/ਪੀਐੱਸ



(Release ID: 2020224) Visitor Counter : 28