ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’(Ek Ped Maa Ke Naam) ਮੁਹਿੰਮ ਦੀ ਸ਼ੁਰੂਆਤ ਕੀਤੀ


ਵਿਸ਼ਵ ਵਾਤਾਵਰਣ ਦਿਵਸ ‘ਤੇ ਦਿੱਲੀ ਦੇ ਬੁੱਧ ਜਯੰਤੀ ਪਾਰਕ ਵਿੱਚ ਪਿੱਪਲ ਦਾ ਰੁੱਖ ਲਗਾਇਆ

Posted On: 05 JUN 2024 2:21PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਸ਼ੁਰੂਆਤ ਕੀਤੀ। ਸ਼੍ਰੀ ਮੋਦੀ ਨੇ ਦਿੱਲੀ ਦੇ ਬੁੱਧ ਜਯੰਤੀ ਪਾਰਕ ਵਿੱਚ ਇੱਕ ਪਿੱਪਲ ਦਾ ਰੁੱਖ ਲਗਾਇਆ। ਉਨ੍ਹਾਂ ਨੇ ਸਾਰੇ ਦੇਸ਼ਵਾਸੀਆਂ ਨੂੰ ਆਪਣੇ ਪਲੈਨਟ (ਗ੍ਰਹਿ) ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਦੇਣ ਦੀ ਵੀ ਤਾਕੀਦ ਕੀਤੀ ਹੈ ਅਤੇ ਕਿਹਾ ਕਿ ਪਿਛਲੇ ਦਹਾਕੇ ਵਿੱਚ ਭਾਰਤ ਨੇ ਕਈ ਸਮੂਹਿਕ ਪ੍ਰਯਾਸ ਕੀਤੇ ਹਨ, ਜਿਨ੍ਹਾਂ ਨਾਲ ਪੂਰੇ ਦੇਸ਼ ਦੇ  ਵਣ ਖੇਤਰ ਵਿੱਚ ਵਾਧਾ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਟਿਕਾਊ ਵਿਕਾਸ ਦੀ ਦਿਸ਼ਾ ਵਿੱਚ ਸਾਡੇ ਪ੍ਰਯਾਸਾਂ ਲਈ ਇਹ ਬਹੁਤ ਬਿਹਤਰ ਹੈ। 

ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਇੱਕ ਥ੍ਰੈੱਡ ਪੋਸਟ ਕੀਤਾ;

 “ਅੱਜ ਵਿਸ਼ਵ ਵਾਤਾਵਰਣ ਦਿਵਸ ‘ਤੇ, ਮੈਨੂੰ #ਏਕ ਪੇੜ ਮਾਂ ਕੇ ਨਾਮ, ਮੁਹਿੰਮ ਸ਼ੁਰੂ ਕਰਨ ‘ਤੇ ਬਹੁਤ ਪ੍ਰਸੰਨਤਾ ਹੋ ਰਹੀ ਹੈ। ਮੈਂ ਦੇਸ਼ਵਾਸੀਆਂ ਦੇ ਨਾਲ ਹੀ ਦੁਨੀਆ ਭਰ ਦੇ ਲੋਕਾਂ ਨੂੰ ਇਹ ਤਾਕੀਦ ਕਰਦਾ ਹਾਂ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੀ ਮਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਰੂਪ ਵਿੱਚ ਇੱਕ ਰੁੱਖ ਜ਼ਰੂਰ ਲਗਾਓ ਅਤੇ #Plant4Mother ਜਾਂ #ਏਕ ਪੇੜ ਮਾਂ ਕੇ ਨਾਮ (#एक_पेड़_माँ_के_नाम) ਦੀ ਵਰਤੋਂ ਕਰਦੇ ਹੋਏ ਆਪਣੀ ਇੱਕ ਤਸਵੀਰ ਸਾਂਝੀ ਕਰੋ।”

 “ਅੱਜ ਸਵੇਰੇ, ਮੈਂ ਕੁਦਰਤ ਮਾਂ ਦੀ ਰੱਖਿਆ ਕਰਨ ਅਤੇ ਟਿਕਾਊ ਜੀਵਨਸ਼ੈਲੀ ਅਪਣਾਉਣ ਦੀ ਸਾਡੀ ਪ੍ਰਤੀਬੱਧਤਾ ਦੇ ਅਨੁਸਾਰ ਇੱਕ ਰੁੱਖ ਲਗਾਇਆ। ਮੈਂ ਆਪ ਸਾਰਿਆਂ ਨੂੰ ਇਹ ਤਾਕੀਦ ਕਰਦਾ ਹਾਂ ਕਿ ਆਪ ਵੀ ਆਪਣੇ ਪਲੈਨਟ (ਗ੍ਰਹਿ) ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਦਿਓ। #Plant4Mother #ਏਕ ਪੇੜ ਮਾਂ ਕੇ ਨਾਮ”

 “ਆਪ ਸਾਰਿਆਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਪਿਛਲੇ ਦਹਾਕੇ ਵਿੱਚ ਭਾਰਤ ਨੇ ਕਈ ਸਮੂਹਿਕ ਪ੍ਰਯਾਸ ਕੀਤੇ ਹਨ, ਜਿਨ੍ਹਾਂ ਕਾਰਨ ਪੂਰੇ ਦੇਸ਼ ਵਿੱਚ ਵਣ ਖੇਤਰ ਵਿੱਚ ਵਾਧਾ ਹੋਇਆ ਹੈ। ਇਹ ਟਿਕਾਊ ਵਿਕਾਸ ਦੀ ਦਿਸ਼ਾ ਵਿੱਚ ਸਾਡੇ ਪ੍ਰਯਾਸ ਦੇ ਲਈ ਬਹੁਤ ਚੰਗਾ ਹੈ। ਇਹ ਵੀ ਸ਼ਲਾਘਾਯੋਗ ਹੈ ਕਿ ਸਥਾਨਕ ਭਾਈਚਾਰਿਆਂ ਨੇ ਇਸ ਮੌਕੇ ‘ਤੇ ਅੱਗੇ ਆ ਕੇ ਇਸ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।”

“ਅੱਜ ਵਿਸ਼ਵ ਵਾਤਾਵਰਣ ਦਿਵਸ ‘ਤੇ ਮੈਨੂੰ #ਏਕ ਪੇੜ ਮਾਂ ਕੇ ਨਾਮ ਮੁਹਿੰਮ ਸ਼ੁਰੂ ਕਰਕੇ ਬਹੁਤ ਪ੍ਰਸੰਨਤਾ ਹੋ ਰਹੀ ਹੈ। ਮੈਂ ਦੇਸ਼ਵਾਸੀਆਂ ਦੇ ਨਾਲ ਹੀ ਦੁਨੀਆ ਭਰ ਦੇ ਲੋਕਾਂ ਨੂੰ ਤਾਕੀਦ ਕਰਦਾ ਹਾਂ ਕਿ ਉਹ ਆਪਣੀ ਮਾਂ ਦੇ ਨਾਲ ਮਿਲ ਕੇ ਜਾਂ ਉਨ੍ਹਾਂ ਦੇ ਨਾਮ ‘ਤੇ ਇੱਕ ਰੁੱਖ ਜ਼ਰੂਰ ਲਗਾਉਣ। ਇਹ ਤੁਹਾਡੇ ਵੱਲੋਂ ਉਨ੍ਹਾਂ ਲਈ ਇੱਕ ਅਨਮੋਲ (ਕੀਮਤੀ) ਤੋਹਫਾ ਹੋਵੇਗਾ। ਇਸ ਨਾਲ ਜੁੜੀ ਤਸਵੀਰ ਤੁਸੀਂ #Plant4Mother, # ਏਕ ਪੇੜ ਮਾਂ ਕੇ ਨਾਮ ਦੇ ਨਾਲ ਜ਼ਰੂਰ ਸਾਂਝੀ ਕਰੋ।”

 

***************

ਡੀਐੱਸ/ਐੱਸਟੀ 



(Release ID: 2022884) Visitor Counter : 36