ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀਲੰਕਾ ਨਾਲ ਮਜ਼ਬੂਤ ਸਬੰਧਾਂ ਲਈ ਭਾਰਤ ਦੀ ਨਿਰੰਤਰ ਵਚਨਬੱਧਤਾ ਨੂੰ ਦੁਹਰਾਇਆ

ਦੋਵੇਂ ਨੇਤਾ ਵਿਜ਼ਨ ਦਸਤਾਵੇਜ਼ ਨੂੰ ਲਾਗੂ ਕਰਨ ਲਈ ਉਤਸੁਕ

प्रविष्टि तिथि: 05 JUN 2024 10:19PM by PIB Chandigarh

ਸ੍ਰੀਲੰਕਾ  ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕ੍ਰਮਸਿੰਘੇ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਇਤਿਹਾਸਕ ਚੋਣ ਜਿੱਤ ਲਈ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਵਿਕ੍ਰਮਸਿੰਘੇ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਦਿੱਤਾ। ਉਨ੍ਹਾਂ ਨੇ ਭਾਰਤ ਦੀ 'ਨੇਬਰਹੁੱਡ ਫਸਟ ਪੌਲਿਸੀ' ਅਤੇ 'ਸਾਗਰ ਵਿਜ਼ਨ' ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਅਤੇ ਸ੍ਰੀਲੰਕਾ  ਦਰਮਿਆਨ ਮਜ਼ਬੂਤ ਸਬੰਧ ਬਣਾਉਣ ਲਈ ਭਾਰਤ ਦੀ ਨਿਰੰਤਰ ਵਚਨਬੱਧਤਾ ਬਾਰੇ ਦੱਸਿਆ।

ਦੋਵਾਂ ਨੇਤਾਵਾਂ ਨੇ ਜੁਲਾਈ 2023 ਵਿੱਚ ਰਾਸ਼ਟਰਪਤੀ ਵਿਕ੍ਰਮਸਿੰਘੇ ਦੀ ਨਵੀਂ ਦਿੱਲੀ ਦੌਰੇ ਦੌਰਾਨ ਜਾਰੀ ਕੀਤੇ ਵਿਜ਼ਨ ਦਸਤਾਵੇਜ਼ ਨੂੰ ਲਾਗੂ ਕਰਨ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਨੂੰ ਵੀ ਨੋਟ ਕੀਤਾ। ਵਿਸ਼ੇਸ਼ ਤੌਰ 'ਤੇ, ਦੋਵਾਂ ਨੇਤਾਵਾਂ ਨੇ ਦੁਵੱਲੇ ਵਿਕਾਸ, ਪ੍ਰਗਤੀ ਅਤੇ ਖੁਸ਼ਹਾਲੀ ਨੂੰ ਉਤਪ੍ਰੇਰਕ ਕਰਨ ਲਈ ਇਸ ਦੇ ਸਾਰੇ ਪਹਿਲੂਆਂ ਵਿੱਚ ਸੰਪਰਕ ਨੂੰ ਵਧਾਉਣ ਲਈ ਪ੍ਰਗਤੀ ਨੂੰ ਤੇਜ਼ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

************

ਡੀਐੱਸ/ਐੱਸਟੀ


(रिलीज़ आईडी: 2023103) आगंतुक पटल : 116
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam