ਪ੍ਰਧਾਨ ਮੰਤਰੀ ਦਫਤਰ
ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੁਟੇ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੁਬਾਰਾ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ
ਦੋਵਾਂ ਨੇਤਾਵਾਂ ਨੇ ਭਾਰਤ ਅਤੇ ਨੀਦਰਲੈਂਡ ਦਰਮਿਆਨ ਵਿਸ਼ੇਸ਼ ਅਤੇ ਬਹੁਮੁੱਲੇ ਸਬੰਧਾਂ ਨੂੰ ਰੇਖਾਂਕਿਤ ਕੀਤਾ
ਪ੍ਰਧਾਨ ਮੰਤਰੀ ਮੋਦੀ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ
प्रविष्टि तिथि:
05 JUN 2024 10:12PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਅੱਜ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਰੁਟੇ ਨੇ ਟੈਲੀਫੋਨ ‘ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਰੁਟੇ ਨੇ ਚੋਣਾਂ ਵਿੱਚ ਸਫਲਤਾ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਅਤੇ ਇਤਿਹਾਸਕ ਤੀਸਰੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰੁਟੇ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਦੋਵਾਂ ਦੇਸ਼ਾਂ ਦਰਮਿਆਨ ਨਜ਼ਦੀਕੀ ਸਬੰਧਾਂ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੀ ਵਿਅਕਤੀਗਤ ਦਿਲਚਸਪੀ ਲਈ ਸ਼ਲਾਘਾ ਕੀਤੀ।
ਦੋਵਾਂ ਨੇਤਾਵਾਂ ਨੇ ਭਾਰਤ ਅਤੇ ਨੀਦਰਲੈਂਡ ਦਰਮਿਆਨ ਵਿਸ਼ੇਸ਼ ਅਤੇ ਬਹੁਮੁੱਲੇ ਸਬੰਧਾਂ ਨੂੰ ਰੇਖਾਂਕਿਤ ਕੀਤਾ।
ਪ੍ਰਧਾਨ ਮੰਤਰੀ ਨੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਫਾਇਦੇ ਲਈ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਾ ਜਾਰੀ ਰੱਖਣ ਦੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
*******
ਡੀਐੱਸ/ਐੱਸਟੀ
(रिलीज़ आईडी: 2023108)
आगंतुक पटल : 83
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam