ਪ੍ਰਧਾਨ ਮੰਤਰੀ ਦਫਤਰ

ਭੂਟਾਨ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼ੇਰਿੰਗ ਟੋਬਗੇ ਨੇ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ ਮੋਦੀ ਨੇ ਭੂਟਾਨ ਦੇ ਨਾਲ ਆਪਣੀ ਸਾਂਝੇਦਾਰੀ ਦੇ ਲਈ ਭਾਰਤ ਦੀ ਦ੍ਰਿੜ੍ਹ ਪ੍ਰਤੀਬੱਧਤਾ ਦੁਹਰਾਈ

Posted On: 06 JUN 2024 2:19PM by PIB Chandigarh

ਭੂਟਾਨ ਦੇ ਪ੍ਰਧਾਨ ਮੰਤਰੀਸ਼੍ਰੀ ਦਾਸ਼ੋ ਸ਼ੇਰਿੰਗ ਟੋਬਗੇ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਟੈਲੀਫੋਨ ਕੀਤਾ ਅਤੇ 18ਵੀਂ ਲੋਕ ਸਭਾ ਚੋਣਾਂ ਵਿੱਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਦੀ ਜਿੱਤ ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਟੋਬਗੇ ਨੇ ਪਿਛਲੇ ਦਹਾਕੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਦੂਰਦਰਸ਼ੀ ਅਗਵਾਈ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਦੇ ਸਫਲ ਤੀਸਰੇ ਕਾਰਜਕਾਲ ਦੇ ਲਈ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਟੋਬਗੇ ਦਾ ਉਨ੍ਹਾਂ ਦੀ ਵਧਾਈ ਦੇ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਭੂਟਾਨ ਦੇ ਨਾਲ ਆਪਣੀ ਸਾਂਝੇਦਾਰੀ ਨੂੰ ਸਰਵਉੱਚ ਪ੍ਰਾਥਮਿਕਤਾ ਦਿੰਦਾ ਹੈ। ਪ੍ਰਧਾਨ ਮੰਤਰੀ ਨੇ ਭੂਟਾਨ ਤੇ ਭਾਰਤ ਦਰਮਿਆਨ ਮਿੱਤਰਤਾ ਅਤੇ ਸਹਿਯੋਗ ਦੇ ਸੌਹਾਰਦਪੂਰਨ ਸਬੰਧਾਂ ਨੂੰ ਹੋਰ ਮਜ਼ਬੂਤ  ਬਣਾਉਣ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਦੁਹਰਾਈ।

ਜ਼ਿਕਰਯੋਗ ਹੈ ਕਿ ਭਾਰਤ-ਭੂਟਾਨ ਸਾਂਝੇਦਾਰੀ ਦੀ ਵਿਸ਼ੇਸ਼ਤਾ ਸਾਰੇ ਪੱਧਰਾਂ ਤੇ ਗਹਿਰੇ ਵਿਸ਼ਵਾਸਸਦਭਾਵਨਾ ਅਤੇ ਆਪਸੀ ਸਮਝ ਤੇ ਅਧਾਰਿਤ ਹੈ ਅਤੇ ਇਹ ਮਜ਼ਬੂਤ ਜਨ-ਜਨ ਸੰਪਰਕ ਅਤੇ ਨਜ਼ਦੀਕੀ ਆਰਥਿਕ ਅਤੇ ਵਿਕਾਸ ਸਾਂਝੇਦਾਰੀ ਨਾਲ ਮਜ਼ਬੂਤ ਹੁੰਦੀ ਹੈ।

***


ਡੀਐੱਸ/ਐੱਸਆਰ



(Release ID: 2023401) Visitor Counter : 30