ਰਾਸ਼ਟਰਪਤੀ ਸਕੱਤਰੇਤ
ਪ੍ਰੈੱਸ ਕਮਿਊਨਿਕ
Posted On:
06 JUN 2024 6:14PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ 4.30 ਵਜੇ ਚੀਫ ਇਲੈਕਸ਼ਨ ਕਮਿਸ਼ਨਰ ਆਫ ਇੰਡੀਆ ਸ਼੍ਰੀ ਰਾਜੀਵ ਕੁਮਾਰ ਦੇ ਇਲੈਕਸ਼ਨ ਕਮਿਸ਼ਨਰ ਅਤੇ ਸ਼੍ਰੀ ਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਦੇ ਨਾਲ ਮੁਲਾਕਾਤ ਕੀਤੀ। ਭਾਰਤ ਦੇ ਇਲੈਕਸ਼ਨ ਕਮਿਸ਼ਨ ਦੀ ਤਰਫੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ-73 ਦੇ ਤਹਿਤ ਜਾਰੀ ਨੋਟੀਫਿਕੇਸ਼ਨ ਦੀ ਇੱਕ ਕਾਪੀ ਰਾਸ਼ਟਰਪਤੀ ਨੂੰ ਸੌਂਪੀ ਗਈ, ਜਿਸ ਵਿੱਚ ਹਾਲ ਹੀ ਵਿੱਚ ਹੋਈਆਂ ਆਮ ਚੋਣਾਂ ਦੇ ਬਾਅਦ 18ਵੀਂ ਲੋਕ ਸਭਾ ਲਈ ਨਵੇਂ ਚੁਣੇ ਗਏ ਮੈਂਬਰਾਂ ਦੇ ਨਾਮ ਦਰਜ ਹਨ।
ਰਾਸ਼ਟਰਪਤੀ ਨੇ ਮਨੁੱਖੀ ਇਤਿਹਾਸ ਦੀ ਸਭ ਤੋਂ ਵੱਡੀ ਲੋਕਤੰਤਰੀ ਕਾਰਜ-ਚੋਣ ਪ੍ਰਕਿਰਿਆ ਦੀ ਸਫਲ ਸਮਾਪਤੀ ‘ਤੇ ਚੀਫ ਇਲੈਕਸ਼ਨ ਕਮਿਸ਼ਨਰ ਅਤੇ ਇਲੈਕਸ਼ਨ ਕਮਿਸ਼ਨਰਜ਼ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪੂਰੇ ਦੇਸ਼ ਵੱਲੋਂ ਚੋਣਾਂ ਦੇ ਅਭਿਆਨ ਅਤੇ ਵੋਟਿੰਗ ਦੇ ਪ੍ਰਬੰਧਨ ਅਤੇ ਅਤੇ ਨਿਗਰਾਨੀ ਵਿੱਚ ਸ਼ਾਮਲ ਚੋਣ ਕਮਿਸ਼ਨ, ਉਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਹੋਰ ਸਰਕਾਰੀ ਅਧਿਕਾਰੀਆਂ ਸਹਿਤ ਪੁਲਿਸ ਅਤੇ ਸੁਰੱਖਿਆ ਕਰਮੀਆਂ (ਕੇਂਦਰ ਅਤੇ ਰਾਜ) ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਲੋਕਾਂ ਦੇ ਵੋਟ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਅਤੇ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਸਫਲਤਾਪੂਰਵਕ ਸੰਪੰਨ ਕਰਵਾਉਣ ਲਈ ਅਣਥੱਕ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ। ਉਨ੍ਹਾਂ ਨੇ ਸਭ ਤੋਂ ਵੱਧ ਉਨ੍ਹਾਂ ਕਰੋੜਾਂ ਵੋਟਰਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵੱਡੀ ਸੰਖਿਆ ਵਿੱਚ ਚੋਣ ਪ੍ਰਕਿਰਿਆ ਵਿੱਚ ਹਿੱਸਾ ਲਿਆ। ਰਾਸ਼ਟਰਪਤੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਸਾਡੇ ਸੰਵਿਧਾਨ ਅਤੇ ਭਾਰਤ ਦੀ ਗਹਿਰੀ ਅਤੇ ਅਟੁੱਟ ਲੋਕਤੰਤਰੀ ਪਰੰਪਰਾਵਾਂ ਦੇ ਅਨੁਰੂਪ ਹੈ।
***
ਡੀਐੱਸ/ਐੱਸਟੀ/ਏਕੇ
(Release ID: 2023417)
Visitor Counter : 59
Read this release in:
Odia
,
English
,
Khasi
,
Urdu
,
Hindi
,
Hindi_MP
,
Marathi
,
Bengali
,
Manipuri
,
Assamese
,
Tamil
,
Telugu
,
Kannada
,
Malayalam