ਪ੍ਰਧਾਨ ਮੰਤਰੀ ਦਫਤਰ
ਅਰਮੇਨੀਆ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇੱਕ ਵਾਰ ਫਿਰ ਤੋਂ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ
ਦੋਵੇਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਆਪਣੀ ਪ੍ਰਤੀਬੱਧਤਾ ਦੁਹਰਾਈ
Posted On:
06 JUN 2024 8:58PM by PIB Chandigarh
ਅਰਮੇਨੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਨਿਕੋਲ ਪਾਸ਼ੀਨਯਾਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਫੋਨ ਕਰਕੇ ਹਾਲ ਹੀ ਵਿੱਚ ਸੰਪੰਨ ਹੋਈਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਪਾਸ਼ੀਨਯਾਨ ਦਾ ਧੰਨਵਾਦ ਕੀਤਾ ਅਤੇ ਦੋਵੇਂ ਦੇਸ਼ਾਂ ਦਰਮਿਆਨ ਸਾਰੇ ਖੇਤਰਾਂ ਵਿੱਚ ਵਧਦੇ ਸਹਿਯੋਗ ਨੂੰ ਜਾਰੀ ਰੱਖਣ ਦੀ ਵਚਨਬੱਧਤਾ ਜਤਾਈ।
ਦੋਵੇਂ ਨੇਤਾਵਾਂ ਨੇ ਭਾਰਤ-ਅਰਮੇਨੀਆ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਕਾਰਜ ਕਰਨ ਦੀ ਆਪਣੀ ਪ੍ਰਤੀਬੱਧਤਾ ਦੀ ਵੀ ਪੁਸ਼ਟੀ ਕੀਤੀ।
ਦੋਵੇਂ ਨੇਤਾਵਾਂ ਨੇ ਆਪਸੀ ਸੰਪਰਕਾਂ ਨੂੰ ਬਣਾਏ ਰੱਖਣ ‘ਤੇ ਵੀ ਸਹਿਮਤੀ ਜਤਾਈ।
*********
ਡੀਐੱਸ/ਐੱਸਟੀ
(Release ID: 2023418)
Read this release in:
Odia
,
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam