ਪ੍ਰਧਾਨ ਮੰਤਰੀ ਦਫਤਰ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ
ਪ੍ਰਧਾਨ ਮੰਤਰੀ ਨੇ ਭਾਰਤ-ਇਜ਼ਰਾਈਲ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਯੋਗਦਾਨ ਨੂੰ ਯਾਦ ਕੀਤਾ
ਦੋਵਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ
प्रविष्टि तिथि:
06 JUN 2024 9:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੇਂਜਾਮਿਨ ਨੇਤਨਯਾਹੂ ਨੇ ਉਨ੍ਹਾਂ ਦੇ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ।
ਭਾਰਤ ਦੇ ਲੋਕਾਂ ਦੇ ਪ੍ਰਤੀ ਉਨ੍ਹਾਂ ਦੀ ਹਾਰਦਿਕ ਸ਼ੁਭਕਾਮਨਾਵਾਂ ਅਤੇ ਗੂੜ੍ਹੇ ਪਿਆਰ ਦੇ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ-ਇਜ਼ਰਾਈਲ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਜ਼ਿਕਰ ਕੀਤਾ।
ਦੋਵਾਂ ਨੇਤਾਵਾਂ ਨੇ ਸਾਰੇ ਖੇਤਰਾਂ ਵਿੱਚ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।
ਦੋਵੇਂ ਨੇਤਾ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।
***
ਡੀਐੱਸ/ਐੱਸਟੀ
(रिलीज़ आईडी: 2023419)
आगंतुक पटल : 96
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam