ਪ੍ਰਧਾਨ ਮੰਤਰੀ ਦਫਤਰ
ਯੂਰੋਪੀ ਆਯੋਗ ਦੇ ਰਾਸ਼ਟਰਪਤੀ, ਉਰਸੁਲਾ ਵੌਨ ਡੇਰ ਲੇਯੇਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੇ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ
ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਭਲਾਈ ਦੇ ਲਈ ਭਾਰਤ-ਯੂਰੋਪੀ ਸੰਘ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ
ਪ੍ਰਧਾਨ ਮੰਤਰੀ ਨੇ ਯੂਰੋਪੀ ਸੰਸਦ ਚੋਣਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
06 JUN 2024 2:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅੱਜ ਯੂਰੋਪੀ ਆਯੋਗ ਦੇ ਰਾਸ਼ਟਰਪਤੀ, ਮਹਾਮਹਿਮ ਉਰਸੁਲਾ ਵੌਨ ਡੇਰ ਲੇਯੇਨ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਹੋਈ।
ਰਾਸ਼ਟਰਪਤੀ ਵੌਨ ਡੇਰ ਲੇਯੇਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਮ ਚੋਣਾਂ ਵਿੱਚ ਮਿਲੀ ਸਫਲਤਾ ਅਤੇ ਉਨ੍ਹਾਂ ਦੇ ਇਤਿਹਾਸਿਕ ਤੀਸਰੇ ਕਾਰਜਕਾਲ ਦੇ ਲਈ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਾਰਤੀ ਲੋਕਤੰਤਰ ਅਤੇ ਦੁਨੀਆ ਦੇ ਸਭ ਤੋਂ ਵੱਡੇ ਚੋਣਾਂ ਦੇ ਆਯੋਜਨ ਦੀ ਵੀ ਬਹੁਤ ਸਰਾਹਨਾ ਕੀਤੀ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸੁਸ੍ਰੀ ਵੌਨ ਡੇਰ ਲੇਯੇਨ ਨੂੰ ਉਨ੍ਹਾਂ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਆਭਾਰ ਵਿਅਕਤ ਕਰਦੇ ਹੋਏ ਸਾਂਝੀਆਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ‘ਤੇ ਅਧਾਰਿਤ ਮਜ਼ਬੂਤ ਭਾਰਤ-ਯੂਰੋਪੀ ਸੰਘ ਸਬੰਧਾਂ ‘ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਰ੍ਹੇ ਭਾਰਤ-ਯੂਰੋਪੀ ਸੰਘ ਰਣਨੀਤਕ ਸਾਂਝੇਦਾਰੀ ਦੀ 20ਵੀਂ ਵਰ੍ਹੇਗੰਢ ਹੈ। ਉਨ੍ਹਾਂ ਨੇ ਆਲਮੀ ਭਲਾਈ ਦੇ ਲਈ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਲਗਾਤਾਰ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਦੀ ਵੀ ਪੁਸ਼ਟੀ ਕੀਤੀ।
ਪ੍ਰਧਾਨ ਮੰਤਰੀ ਨੇ ਅੱਜ ਤੋਂ ਸ਼ੁਰੂ ਹੋ ਰਹੀਆਂ ਯੂਰੋਪੀ ਸੰਸਦ ਦੀਆਂ ਚੋਣਾਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
***
ਡੀਐੱਸ/ਐੱਸਆਰ
(रिलीज़ आईडी: 2023421)
आगंतुक पटल : 94
इस विज्ञप्ति को इन भाषाओं में पढ़ें:
Khasi
,
English
,
Urdu
,
हिन्दी
,
Hindi_MP
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam