ਭਾਰਤ ਚੋਣ ਕਮਿਸ਼ਨ
ਭਾਰਤ ਦੇ ਚੋਣ ਕਮਿਸ਼ਨ ਨੇ 18ਵੀਂ ਲੋਕ ਸਭਾ ਲਈ ਨਵੇਂ ਚੁਣੇ ਗਏ ਮੈਂਬਰਾਂ ਦੀ ਸੂਚੀ ਮਾਣਯੋਗ ਰਾਸ਼ਟਰਪਤੀ ਨੂੰ ਸੌਂਪੀ
प्रविष्टि तिथि:
06 JUN 2024 6:44PM by PIB Chandigarh
ਮੁੱਖ ਚੋਣ ਕਮਿਸ਼ਨਰ ਸ਼੍ਰੀ ਰਾਜੀਵ ਕੁਮਾਰ ਨੇ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਦੇ ਨਾਲ ਅੱਜ (6 ਜੂਨ, 2024) ਨੂੰ 1630 ਵਜੇ ਮਾਣਯੋਗ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮਾਣਯੋਗ ਰਾਸ਼ਟਰਪਤੀ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 73 ਦੇ ਸੰਦਰਭ ਵਿੱਚ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਇੱਕ ਕਾਪੀ ਸੌਂਪੀ, ਜਿਸ ਵਿੱਚ 18ਵੀਂ ਲੋਕ ਸਭਾ ਦੀਆਂ ਆਮ ਚੋਣਾਂ ਦੌਰਾਨ ਲੋਕ ਸਭਾ ਲਈ ਚੁਣੇ ਗਏ ਮੈਂਬਰਾਂ ਦੇ ਨਾਮ ਸ਼ਾਮਲ ਹਨ।

ਇਸ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ, ਦੋਵੇਂ ਚੋਣ ਕਮਿਸ਼ਨਰ ਅਤੇ ਕਮਿਸ਼ਨ ਦੇ ਸੀਨੀਅਰ ਅਧਿਕਾਰੀ ਆਮ ਚੋਣਾਂ 2024 ਦੇ ਸਫ਼ਲ ਢੰਗ ਨਾਲ ਨੇਪਰੇ ਚਾੜ੍ਹਨ ਤੋਂ ਬਾਅਦ ਰਾਸ਼ਟਰਪਿਤਾ ਦਾ ਆਸ਼ੀਰਵਾਦ ਲੈਣ ਲਈ ਰਾਜਘਾਟ ਗਏ।


*********
ਕੇਐੱਸਵਾਈ/ਆਰਪੀ
(रिलीज़ आईडी: 2023462)
आगंतुक पटल : 221