ਪ੍ਰਧਾਨ ਮੰਤਰੀ ਦਫਤਰ
ਥਾਈਲੈਂਡ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੂੰ ਵਧਾਈ ਦਿੱਤੀ
ਦੋਵੇਂ ਨੇਤਾਵਾਂ ਨੇ ਭਾਰਤ ਅਤੇ ਥਾਈਲੈਂਡ ਦਰਮਿਆਨ ਮਜ਼ਬੂਤ ਬਹੁਆਯਾਮੀ ਦੁਵੱਲੇ ਸਬੰਧਾਂ ‘ਤੇ ਵੀ ਚਰਚਾ ਕੀਤੀ
Posted On:
06 JUN 2024 2:18PM by PIB Chandigarh
ਥਾਈਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ੍ਰੀ ਸ੍ਰੇਠਾ ਥਾਵਿਸਿਨ (Srettha Thavisin) ਨੇ 6 ਜੂਨ, 2024 ਨੂੰ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਦੋਵੇਂ ਪ੍ਰਧਾਨ ਮੰਤਰੀਆਂ ਦਰਮਿਆਨ ਮੈਤ੍ਰੀ ਅਤੇ ਸੌਹਾਰਦਪੂਰਨ ਮਾਹੌਲ ਵਿੱਚ ਗੱਲਬਾਤ ਹੋਈ। ਭਾਰਤ ਦੀਆਂ ਆਮ ਚੋਣਾਂ ਵਿੱਚ ਜਿਤ ਹਾਸਲ ਕਰਨ ‘ਤੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਨੇ ਸ਼੍ਰੀ ਮੋਦੀ ਨੂੰ ਵਧਾਈ ਦਿੱਤੀ।
ਦੋਵੇਂ ਪ੍ਰਧਾਨ ਮੰਤਰੀਆਂ ਨੇ ਵਪਾਰ ਤੇ ਨਿਵੇਸ਼, ਸੱਭਿਆਚਾਰ ਤੇ ਲੋਕਾਂ ਦਰਮਿਆਨ ਮੇਲ-ਮਿਲਾਪ ਜਿਹੇ ਵਿਭਿੰਨ ਖੇਤਰਾਂ ਵਿੱਚ ਬਹੁਆਯਾਮੀ ਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
***
ਡੀਐੱਸ/ਐੱਸਆਰ
(Release ID: 2023644)
Visitor Counter : 64
Read this release in:
Khasi
,
English
,
Urdu
,
Hindi
,
Hindi_MP
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam