ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਦੇ ਸਨਮਾਨ ਵਿੱਚ ਡਿਨਰ ਦਾ ਆਯੋਜਨ ਕੀਤਾ

Posted On: 09 JUN 2024 11:59PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਦੇ ਸਨਮਾਨ ਵਿੱਚ ਡਿਨਰ ਦਾ ਆਯੋਜਨ ਕੀਤਾ।

ਇਸ ਡਿਨਰ ਵਿੱਚ ਸ਼ਾਮਲ ਹੋਣ ਵਾਲੇ ਨੇਤਾਵਾਂ ਵਿੱਚ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਰਾਨਿਲ ਵਿਕ੍ਰਮਸਿੰਘੇ, ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਮੁਹੰਮਦ ਮੁਈਜ਼ੂ, ਸੇਸ਼ੈਲਸ ਦੇ ਉਪ ਰਾਸ਼ਟਰਪਤੀ ਮਹਾਮਹਿਮ ਅਹਿਮਦ ਅਫੀਫ, ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ ਹਸੀਨਾ, ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਵਿੰਦ ਕੁਮਾਰ ਜਗਨਾਥ ਅਤੇ ਸ਼੍ਰੀਮਤੀ ਕੋਬਿਤਾ ਜਗਨਾਥ, ਨੇਪਾਲ ਦੇ ਪ੍ਰਧਾਨ ਮੰਤਰੀ ਮਹਾਮਹਿਮ  ਪੁਸ਼ਪਾ ਕਮਲ ਦਹਲ ਪ੍ਰਚੰਡ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਰਿੰਗ ਟੋਬਗੇ ਸ਼ਾਮਲ ਹੋਏ।

ਨੇਤਾਵਾਂ ਦਾ ਸੁਆਗਤ ਕਰਦੇ ਹੋਏ ਰਾਸ਼ਟਰਪਤੀ ਨੇ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਦਾ ਸੱਦਾ ਸਵੀਕਾਰ ਕਰਨ ਅਤੇ ਲੋਕਤੰਤਰ ਦੇ ਇਸ ਉਤਸਵ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਰਾਸ਼ਟਰਪਤੀ ਨੇ ਕਿਹਾ ਕਿ ਇਸ ਮਹੱਤਵਪੂਰਨ ਅਵਸਰ ‘ਤੇ ਉਨ੍ਹਾਂ ਦੀ ਮੌਜੂਦਗੀ ਭਾਰਤ ਦੀ ‘ਨੇਬਰਹੁੱਡ ਫਸਟ’ ਨੀਤੀ ਦੀ ਕੇਂਦਰਤਾ ਅਤੇ ਹਿੰਦ ਮਹਾਸਾਗਰ ਖੇਤਰ ਲਈ ਸਾਡੇ ‘ਸਾਗਰ’ ਵਿਜ਼ਨ ਦਾ ਇੱਕ ਹੋਰ ਪ੍ਰਮਾਣ ਹੈ। ਇੱਕ-ਦੂਸਰੇ ਦੀ ਪ੍ਰਗਤੀ ਅਤੇ ਭਲਾਈ ਵਿੱਚ ਹਿਤਧਾਰਕਾਂ ਦੇ ਰੂਪ ਵਿੱਚ, ਅਸੀਂ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਗੁਆਂਢੀਆਂ ‘ਤੇ ਇਹ ਵਿਸ਼ਵਾਸ ਕਰਦੇ ਹਾਂ ਕਿ ਉਹ ਸਾਡੇ ਖੇਤਰ ਅਤੇ ਉਸ ਤੋਂ ਅੱਗੇ ਵੀ ਸ਼ਾਂਤੀ ਅਤੇ ਸਮ੍ਰਿੱਧੀ ਨੂੰ ਉਤਸ਼ਾਹਿਤ ਕਰਨ ਲਈ ਸਾਡੇ ਨਾਲ ਮਿਲ ਕੇ ਕੰਮ ਕਰਨਗੇ।

ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਵੀ ਦੇਸ਼ਵਾਸੀਆਂ ਦੀ ਸੇਵਾ ਵਿੱਚ ਉੱਚ ਜ਼ਿੰਮੇਵਾਰੀ ਸੰਭਾਲਣ ‘ਤੇ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ।

************

ਡੀਐੱਸ/ਐੱਸਟੀ/ਏਕੇ


(Release ID: 2023766) Visitor Counter : 60