ਪ੍ਰਧਾਨ ਮੰਤਰੀ ਦਫਤਰ

ਸ਼੍ਰੀ ਨਰੇਂਦਰ ਮੋਦੀ ਨੇ ਤੀਸਰੀ ਵਾਰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ

Posted On: 09 JUN 2024 11:55PM by PIB Chandigarh

ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਨਿਰੰਤਰ ਤੀਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ। ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹਿਯੋਗੀਆਂ ਨੂੰ ਸਹੁੰ ਚੁਕਾਈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਅੱਜ ਸ਼ਾਮ ਆਯੋਜਿਤ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਲਈ। ਮੈਂ 140 ਕਰੋੜ ਦੇਸ਼ਵਾਸੀਆਂ ਦੀ ਸੇਵਾ ਕਰਨ ਅਤੇ ਦੇਸ਼  ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਮੰਤਰੀ ਮੰਡਲ ਦੇ ਨਾਲ ਕੰਮ ਕਰਨ ਲਈ ਪ੍ਰਤੀਬੱਧ ਹਾਂ।

ਅੱਜ ਸਹੁੰ ਚੁੱਕਣ ਵਾਲੇ ਸਾਰੇ ਸਾਥੀਆਂ ਨੂੰ ਬਹੁਤ-ਬਹੁਤ ਵਧਾਈਆਂ। ਮੰਤਰੀਆਂ ਦੀ ਇਹ ਟੀਮ ਨੌਜਵਾਨਾਂ ਅਤੇ ਅਨੁਭਵ ਦਾ ਬਿਹਤਰੀਨ ਸੁਮੇਲ ਹੈ, ਅਤੇ ਅਸੀਂ ਸਾਰੇ ਦੇਸ਼ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਕੋਈ ਕੋਰ-ਕਸਰ ਬਾਕੀ ਨਹੀਂ ਛੱਡਾਂਗੇ।

ਮੈਂ ਸਹੁੰ ਚੁੱਕ ਸਮਾਰੋਹ ਦਾ ਹਿੱਸਾ ਬਣਨ ਵਾਲੇ ਸਾਰੇ ਵਿਦੇਸ਼ੀ ਮਾਣਯੋਗ ਪਤਵੰਤਿਆਂ ਦਾ ਵੀ ਦਿਲੋਂ ਧੰਨਵਾਦੀ ਹਾਂ। ਭਾਰਤ ਹਮੇਸ਼ਾ ਮਾਨਵਤਾ ਦੇ ਵਿਕਾਸ  ਦੀ ਦਿਸ਼ਾ ਵਿੱਚ ਆਪਣੇ ਸਨਮਾਨਿਤ ਸਹਿਯੋਗੀਆਂ ਦੇ ਨਾਲ ਮਿਲ ਕੇ ਕੰਮ ਕਰਦਾ ਰਹੇਗਾ।”

 “ਰਾਸ਼ਟਰਪਤੀ ਭਵਨ ਦੇ ਪ੍ਰਾਂਗਣ ਵਿੱਚ ਅੱਜ ਸ਼ਾਮ ਹੋਏ ਸਮਾਰੋਹ ਵਿੱਚ ਮੈਂ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਲਈ। ਮੈਂ ਅਤੇ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, 140 ਕਰੋੜ ਦੇਸ਼ਵਾਸੀਆਂ ਦੀ ਸੇਵਾ ਕਰਨ ਅਤੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉੱਚਾਈਆਂ ‘ਤੇ ਲਿਜਾਉਣ ਦੇ ਲਈ ਪ੍ਰਤੀਬੱਧ ਹਾਂ।

ਐੱਨਡੀਏ ਸਰਕਾਰ ਵਿੱਚ ਮੰਤਰੀ ਦੇ ਰੂਪ ਵਿੱਚ ਸਹੁੰ ਲੈਣ ਵਾਲੇ ਸਾਰੇ ਸਾਥੀਆਂ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ। ਮੰਤਰੀਆਂ ਦੀ ਇਸ ਟੀਮ ਵਿੱਚ ਯੁਵਾ ਜੋਸ਼ ਅਤੇ ਅਨੁਭਵ ਦਾ ਅਨੋਖਾ ਸੰਗਮ ਹੈ। ਅਸੀਂ ਸਾਰੇ ਦੇਸ਼ਵਾਸੀਆਂ ਦਾ ਜੀਵਨ ਬਿਹਤਰ ਬਣਾਉਣ ਵਿੱਚ ਕੋਈ ਕੋਰ-ਕਸਰ ਬਾਕੀ ਨਹੀਂ ਰੱਖਾਂਗੇ।

ਮੈਂ ਸਹੁੰ ਚੁੱਕ ਸਮਾਰੋਹ ਦਾ ਹਿੱਸਾ ਬਣੇ ਦੁਨੀਆ ਭਰ ਦੇ ਮਾਣਯੋਗ ਪਤਵੰਤਿਆਂ ਦਾ ਵੀ ਦਿਲੋਂ ਧੰਨਵਾਦੀ ਹਾਂ। ਵਿਸ਼ਵ ਬੰਧੂ ਦੇ ਰੂਪ ਵਿੱਚ ਭਾਰਤ ਹਮੇਸ਼ਾ ਆਪਣੇ ਨੇੜਲੇ ਸਾਂਝੇਦਾਰਾਂ ਦੇ ਨਾਲ ਮਿਲ ਕੇ ਮਾਨਵਤਾ ਦੇ ਹਿਤ ਵਿੱਚ ਕੰਮ ਕਰਦਾ ਰਹੇਗਾ।”

 

***************

ਡੀਐੱਸ



(Release ID: 2023769) Visitor Counter : 32