ਰਾਸ਼ਟਰਪਤੀ ਸਕੱਤਰੇਤ
ਨੇਪਾਲ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
10 JUN 2024 6:12PM by PIB Chandigarh
ਨੇਪਾਲ ਦੇ ਪ੍ਰਧਾਨ ਮੰਤਰੀ, ਸ਼੍ਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨੇ ਅੱਜ (10 ਜੂਨ, 2024) ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਮੀਟਿੰਗ ਦੌਰਾਨ, ਰਾਸ਼ਟਰਪਤੀ ਨੇ ਕਿਹਾ ਕਿ ਨੇਪਾਲ ਭਾਰਤੀ ਦੀ ‘ਨੇਬਰਹੁੱਡ ਫਸਟ’ ਨੀਤੀ ਦੇ ਤਹਿਤ ਇੱਕ ਪ੍ਰਮੁੱਖ ਸਾਂਝੇਦਾਰ ਹੈ ਅਤੇ ਉਨ੍ਹਾਂ ਨੇ ਦੋਨਾਂ ਦੇ ਵਿਲੱਖਣ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਵਿਅਕਤ ਕੀਤੀ। ਦੋਹਾਂ ਨੇਤਾਵਾਂ ਨੇ ਨੇਪਾਲ ਵਿੱਚ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਨਾਲ ਜੁੜੀਆਂ ਪਹਿਲਾਂ ਨੂੰ ਅੱਗੇ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ, ਜਿਨ੍ਹਾਂ ਤੋਂ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਮਿਲ ਰਿਹਾ ਹੈ।
*********
ਡੀਐੱਸ/ਐੱਸਟੀ/ਏਕੇ
(Release ID: 2023925)
ਵਿਜ਼ੀਟਰ ਕਾਊਂਟਰ : 89