ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਮਾਲਦੀਵ ਦੇ ਰਾਸ਼ਟਰਪਤੀ ਨੇ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 10 JUN 2024 6:16PM by PIB Chandigarh

ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਡਾ. ਮੁਹੰਮਦ ਮੁਈਜ਼ੂ ਨੇ ਅੱਜ (10 ਜੂਨ, 2024) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

 

ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਡਾ. ਮੁਈਜ਼ ਦਾ ਸੁਆਗਤ ਕਰਦੇ ਹੋਏ ਰਾਸ਼ਟਰਪਤੀ ਨੇ ਮਾਲਦੀਵ ਦੀ ਨਵੀਂ ਸਰਕਾਰ ਅਤੇ ਉੱਥੇ ਦੀ ਜਨਤਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਵਿਅਕਤ ਕੀਤਾ ਕਿ ਰਾਸ਼ਟਰਪਤੀ ਡਾ. ਮੁਈਜ਼ੂ ਦੀ ਅਗਵਾਈ ਵਿੱਚ ਮਾਲਦੀਵ ਸਮ੍ਰਿੱਧੀ ਅਤੇ ਵਿਕਾਸ ਦੇ ਰਾਹ ‘ਤੇ ਅੱਗੇ ਵਧਦਾ ਰਹੇਗਾ।

 

ਦੋਵਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਦੀਰਘਕਾਲੀ ਅਤੇ ਬਹੁਪੱਖੀ ਸਬੰਧਾਂ ‘ਤੇ ਚਰਚਾ ਕੀਤੀ ਅਤੇ ਲੋਕਾਂ ਦੇ ਵਿੱਚ ਆਪਸੀ ਸੰਪਰਕ, ਸਮਰੱਥਾ ਵਿਕਾਸ ਵਿੱਚ ਸਹਿਯੋਗ, ਆਰਥਿਕ ਅਤੇ ਵਪਾਰ ਸਬੰਧ ਅਤੇ ਵਿਕਾਸ ਵਿੱਚ ਸਹਿਯੋਗ ਸਮੇਤ ਵਿਆਪਕ ਦੁਵੱਲੇ ਸਹਿਯੋਗ ਦੇ ਮਹੱਤਵਪੂਰਨ ਥੰਮ੍ਹਾਂ ‘ਤੇ ਚਾਣਨਾ ਪਾਇਆ।

 

 ਰਾਸ਼ਟਰਪਤੀ ਨੇ ਉਮੀਦ ਵਿਅਕਤ ਕੀਤੀ ਕਿ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ-ਮਾਲਦੀਵ ਦੇ ਸਬੰਧਾਂ ਵਿੱਚ ਹੋਰ ਮਜ਼ਬੂਤੀ ਦੇਖਣ ਨੂੰ ਮਿਲੇਗੀ।

 

***

 

ਡੀਐੱਸ/ਐੱਸਟੀ/ਏਕੇ


(Release ID: 2023956) Visitor Counter : 48