ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੂੰ ਕਤਰ ਦੇ ਅਮੀਰ ਨੇ ਟੈਲੀਫੋਨ ‘ਤੇ ਵਧਾਈ ਦਿੱਤੀ
ਪ੍ਰਧਾਨ ਮੰਤਰੀ ਨੇ ਭਾਰਤ ਦੇ ਲੋਕਾਂ ਲਈ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਅਤੇ ਸਕਾਰਾਤਮਕ ਭਾਵਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ
ਦੋਵੇਂ ਨੇਤਾਵਾਂ ਨੇ ਭਾਰਤ-ਕਤਰ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ
ਪ੍ਰਧਾਨ ਮੰਤਰੀ ਨੇ ਫਰਵਰੀ 2024 ਵਿੱਚ ਕਤਰ ਦੀ ਆਪਣੀ ਯਾਤਰਾ ਨੂੰ ਯਾਦ ਕੀਤਾ ਅਤੇ ਕਤਰ ਦੇ ਅਮੀਰ ਨੂੰ ਭਾਰਤ ਆਉਣ ਦੇ ਆਪਣੇ ਸੱਦੇ ਨੂੰ ਦੁਹਰਾਇਆ
ਪ੍ਰਧਾਨ ਮੰਤਰੀ ਨੇ ਮਹਾਮਹਿਮ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਨਾਲ-ਨਾਲ ਈਦ ਦੀਆਂ ਵੀ ਵਧਾਈਆਂ ਦਿੱਤੀਆਂ
Posted On:
10 JUN 2024 9:24PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ (10 ਜੂਨ, 2024) ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨੇ ਟੈਲੀਫੋਨ ‘ਤੇ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਭਾਰਤ ਦੇ ਲੋਕਾਂ ਲਈ ਉਨ੍ਹਾਂ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਅਤੇ ਸਕਾਰਾਤਮਕ ਭਾਵਨਾਵਾਂ ਲਈ ਮਹਾਮਹਿਮ ਦਾ ਧੰਨਵਾਦ ਕੀਤਾ।
ਦੋਵਾਂ ਨੇਤਾਵਾਂ ਨੇ ਭਾਰਤ ਅਤੇ ਕਤਰ ਦੇ ਦਰਮਿਆਨ ਦੋਸਤਾਨਾ ਅਤੇ ਬਹੁਆਯਾਮੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਪ੍ਰਧਾਨ ਮੰਤਰੀ ਨੇ ਫਰਵਰੀ 2024 ਵਿੱਚ ਕਤਰ ਦੀ ਆਪਣੀ ਮਹੱਤਵਪੂਰਨ ਯਾਤਰਾ ਨੂੰ ਯਾਦ ਕੀਤਾ ਅਤੇ ਕਤਰ ਦੇ ਅਮੀਰ ਨੂੰ ਜਲਦ ਹੀ ਭਾਰਤ ਆਉਣ ਦੇ ਆਪਣੇ ਸੱਦੇ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਅਮੀਰ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਨਾਲ-ਨਾਲ ਆਉਣ ਵਾਲੀ ਈਦ-ਉਲ-ਅਧਾ (ਈਦ-ਉਲ-ਜ਼ੁਹਾ- Eid Al Adha)) ਤਿਉਹਾਰ ਦੀਆਂ ਵੀ ਸ਼ੁਭਕਾਮਨਾਵਾਂ ਦਿੱਤੀਆਂ।
*****
ਡੀਐੱਸ/ਐੱਸਟੀ
(Release ID: 2023976)
Visitor Counter : 63
Read this release in:
English
,
Urdu
,
Marathi
,
Hindi
,
Manipuri
,
Gujarati
,
Odia
,
Tamil
,
Telugu
,
Kannada
,
Malayalam