ਰੇਲ ਮੰਤਰਾਲਾ

ਸ਼੍ਰੀ ਰਵਨੀਤ ਸਿੰਘ ਨੇ ਕੇਂਦਰੀ ਰੇਲ ਰਾਜ ਮੰਤਰੀ ਦਾ ਚਾਰਜ ਸੰਭਾਲ ਲਿਆ ਹੈ


"ਰੇਲਵੇ ਆਮ ਲੋਕਾਂ ਨੂੰ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਅਸੀਂ ਇਸ ਨੂੰ ਇੱਕ ਟੀਮ ਦੇ ਰੂਪ ਵਿੱਚ ਮਿਲ ਕੇ ਅੱਗੇ ਲੈ ਕੇ ਜਾਵਾਂਗੇ" - ਸ਼੍ਰੀ ਰਵਨੀਤ ਸਿੰਘ

Posted On: 11 JUN 2024 3:34PM by PIB Chandigarh

ਸ਼੍ਰੀ ਰਵਨੀਤ ਸਿੰਘ, ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈੱਸਿੰਗ ਉਦਯੋਗ ਰਾਜ ਮੰਤਰੀ ਨੇ ਅੱਜ ਰੇਲ ਭਵਨ ਵਿੱਚ ਅਹੁਦਾ ਸੰਭਾਲਿਆ। ਉਨ੍ਹਾਂ ਨੂੰ ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਸ਼੍ਰੀਮਤੀ ਜਯਾ ਵਰਮਾ ਸਿਨ੍ਹਾ ਅਤੇ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਰੇਲ ਭਵਨ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ।

WhatsApp Image 2024-06-11 at 12.16.09.jpeg

 ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਰਵਨੀਤ ਸਿੰਘ ਨੇ ਕਿਹਾ, “ਅੱਜ ਮੈਂ ਰੇਲ ਰਾਜ ਮੰਤਰੀ ਵਜੋਂ ਚਾਰਜ ਸੰਭਾਲ ਰਿਹਾ ਹਾਂ। ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਜਪਾ ਪਾਰਟੀ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ਼੍ਰੀ ਜੇ.ਪੀ ਨੱਡਾ ਅਤੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਕਿਹਾ, "ਸਾਨੂੰ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ, ਰੇਲਵੇ ਬੋਰਡ ਦੇ ਮੈਂਬਰਾਂ ਅਤੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਕਰਨਾ ਹੈ। ਮੈਂ ਦੇਸ਼ ਦੇ ਨਾਗਰਿਕਾਂ ਨੂੰ ਵੀ ਵਧਾਈ ਦਿੰਦਾ ਹਾਂ। ਰੇਲਵੇ ਆਮ ਲੋਕਾਂ ਨੂੰ ਜੋੜਦਾ ਹੈ, ਇਸ ਦੀ ਬਹੁਤ ਵੱਡੀ ਭੂਮਿਕਾ ਹੁੰਦੀ ਹੈ। ਰੇਲਵੇ ਲਗਾਤਾਰ 24*7 ਚੱਲਦੀ ਹੈ, ਅਸੀਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ ਦੇ ਮਾਰਗਦਰਸ਼ਨ ਵਿੱਚ ਇਸ ਨੂੰ ਅੱਗੇ ਵਧਾਉਣ ਲਈ ਇੱਕ ਟੀਮ ਦੇ ਰੂਪ ਵਿੱਚ ਕੰਮ ਕਰਾਂਗੇ।"

 

****

ਵਾਈਬੀ/ਵੀਐੱਮ/ਐੱਸਕੇ



(Release ID: 2024251) Visitor Counter : 25