ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 10 JUN 2024 6:43PM by PIB Chandigarh

ਮਾਰੀਸ਼ਸ ਰਿਪਬਲਿਕ ਦੇ ਪ੍ਰਧਾਨ ਮੰਤਰੀ, ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਅੱਜ (10 ਜੂਨ, 2024) ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਮੁਰਮੂ ਨੇ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਮਾਰਚ ਵਿੱਚ ਮਾਰੀਸ਼ਸ ਦੇ ਨੈਸ਼ਨਲ ਡੇਅ ਸੈਲੀਬ੍ਰੇਸ਼ਨ ਲਈ ਚੀਫ ਗੈਸਟ ਦੇ ਰੂਪ ਵਿੱਚ ਮਾਰੀਸ਼ਸ ਦੀ ਆਪਣੀ ਸਫਲ ਸਰਕਾਰੀ ਯਾਤਰਾ ਅਤੇ ਮਾਰੀਸ਼ਸ ਦੀ ਲੀਡਰਸ਼ਿਪ ਅਤੇ ਲੋਕਾਂ ਦੇ ਨਾਲ ਆਪਣੀ ਗੱਲਬਾਤ ਨੂੰ ਯਾਦ ਕੀਤਾ।

ਉਨ੍ਹਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਵਿਜ਼ਨ ਸਾਗਰ (Vision SAGAR) ਦੇ ਹਿੱਸੇ ਦੇ ਰੂਪ ਵਿੱਚ ਮਾਰੀਸ਼ਸ ਹਿੰਦ ਮਹਾਸਾਗਰ ਖੇਤਰ ਵਿੱਚ ਭਾਰਤ ਦਾ ਇੱਕ ਮਹੱਤਵਪੂਰਨ ਸਮੁੰਦਰੀ ਸਾਂਝੇਦਾਰ ਹੈ ਅਤੇ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦੀ ਸਾਡੀ ਪ੍ਰਤੀਬੱਧਤਾ ਹੈ।

ਦੋਵੇਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਦਰਜ ਕੀਤੀ ਗਈ ਪ੍ਰਭਾਵਸ਼ਾਲੀ ਪ੍ਰਗਤੀ ‘ਤੇ ਸੰਤੋਸ਼ ਵਿਅਕਤ ਕੀਤਾ ਅਤੇ ਅਦੁੱਤੀ ਅਤੇ ਬਹੁਆਯਾਮੀ ਭਾਰਤ-ਮਾਰੀਸ਼ਸ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਣ ‘ਤੇ ਸਹਿਮਤੀ ਵਿਅਕਤ ਕੀਤੀ।

 

*****

ਡੀਐੱਸ/ਬੀਐੱਮ


(Release ID: 2024259) Visitor Counter : 51