ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਪਰਸੋਨਲ, ਜਨਤਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਚਾਰਜ ਸੰਭਾਲਣ ਦੇ ਬਾਅਦ ਡਾ. ਜਿਤੇਂਦਰ ਸਿੰਘ ਨੇ ਕਿਹਾ- ਪਿਛਲੇ 10 ਵਰ੍ਹਿਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਕਈ ਕ੍ਰਾਂਤੀਕਾਰੀ ਪ੍ਰਸ਼ਾਸਨਿਕ ਸੁਧਾਰ ਹੋਏ ਹਨ ਅਤੇ ਇਹ ਇਸ ਕਾਰਜਕਾਲ ਦੌਰਾਨ ਵੀ ਜਾਰੀ ਰਹਿਣਗੇ”


ਡਾ. ਜਿਤੇਂਦਰ ਸਿੰਘ ਨੇ ਇੱਕ ਵਾਰ ਫਿਰ ਉਨ੍ਹਾਂ ‘ਤੇ ਭਰੋਸਾ ਜਤਾਉਣ ਅਤੇ ਲਗਾਤਾਰ ਤੀਸਰੀ ਵਾਰ ਇਹ ਜ਼ਿੰਮੇਵਾਰੀ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ

Posted On: 11 JUN 2024 12:14PM by PIB Chandigarh

ਡਾ. ਜਿਤੇਂਦਰ ਸਿੰਘ ਨੇ ਅੱਜ ਸਵੇਰੇ 10 ਵਜੇ ਨੌਰਥ ਬਲਾਕ, ਨਵੀਂ ਦਿੱਲੀ ਵਿੱਚ ਪਰਸੋਨਲ, ਜਨਤਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਲਗਾਤਾਰ ਤੀਸਰੀ ਵਾਰ ਚਾਰਜ ਸੰਭਾਲਿਆ। ਇਹ ਚਾਰਜ ਸੰਭਾਲਣ ਦੇ ਬਾਅਦ ਡਾ. ਜਿਤੇਂਦਰ ਸਿੰਘ  ਨੇ ਕਿਹਾ ਕਿ ਪਿਛਲੇ 10 ਵਰ੍ਹਿਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਕਈ ਕ੍ਰਾਂਤੀਕਾਰੀ ਪ੍ਰਸ਼ਾਸਨਿਕ ਸੁਧਾਰ ਹੋਏ ਹਨ ਅਤੇ ਇਹ ਸੁਧਾਰ ਇਸ ਕਾਰਜਕਾਲ ਦੌਰਾਨ ਵੀ ਜਾਰੀ ਰਹਿਣਗੇ।

ਡਾ. ਜਿਤੇਂਦਰ ਸਿੰਘ ਪਰਸੋਨਲ, ਜਨਤਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲੇ ਦੇ ਰਾਜ ਮੰਤਰੀ ਵਜੋਂ ਚਾਰਜ ਸੰਭਾਲਦੇ ਹੋਏ

ਡਾ. ਜਿਤੇਂਦਰ ਸਿੰਘ ਨੇ ਇੱਕ ਵਾਰ ਫਿਰ ਉਨ੍ਹਾਂ ‘ਤੇ ਭਰੋਸਾ ਜਤਾਉਣ ਅਤੇ ਲਗਾਤਾਰ ਤੀਸਰੀ ਵਾਰ ਇਹ ਜ਼ਿੰਮੇਵਾਰੀ ਸੌਂਪਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਆਭਾਰ ਜਤਾਇਆ। ਡਾ. ਸਿੰਘ 2014 ਤੋਂ ਇਸ ਅਹੁਦੇ ‘ਤੇ ਹਨ। ਉਹ ਉੱਧਮਪੁਰ ਲੋਕਸਭਾ ਖੇਤਰ ਤੋਂ ਸਾਂਸਦ ਹਨ।

ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੇ ਸਕੱਤਰ ਸ਼੍ਰੀਮਤੀ ਐੱਸ.ਰਾਧਾ ਚੌਹਾਨ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦਾ ਸੁਆਗਤ ਕਰਦੀ ਹੋਈ

ਡਾ. ਜਿਤੇਂਦਰ ਸਿੰਘ ਨੇ ਚਾਰਜ ਸੰਭਾਲਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਿਸ਼ਨ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਤੱਕ ਸੁਧਾਰ ਜਾਰੀ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਇਹ ਪਿਛਲੇ 10 ਵਰ੍ਹਿਆਂ ਵਿੱਚ ਕੀਤੇ ਗਏ ਕੰਮਾਂ ਦਾ ਹੀ ਅਗਲਾ ਵਿਸਤਾਰ ਹੋਵੇਗਾ। ਡਾ. ਜਿਤੇਂਦਰ ਸਿੰਘ ਨੇ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੀਆਂ ਉਪਲਬਧੀਆਂ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਮਾਰਗਦਰਸ਼ਨ ਵਿੱਚ ਪਿਛਲੇ 10 ਵਰ੍ਹਿਆਂ ਵਿੱਚ ਕੀਤੇ ਗਏ ਪ੍ਰਸ਼ਾਸਨਿਕ ਸੁਧਾਰ ਪਥ ਪ੍ਰਦਰਸ਼ਕ ਰਹੇ ਹਨ ਅਤੇ ਮਿਨੀਮਮ ਗਵਰਨਮੈਂਟ ,ਮੈਕਸੀਮਮ ਗਵਰਨੈਂਸ ਦੀ ਭਾਵਨਾ ਨਾਲ ਪ੍ਰੇਰਿਤ ਹਨ।

ਇਸ ਦੇ ਤਹਿਤ ਦੇਸ਼ ਦੇ ਹਰੇਕ ਨਾਗਰਿਕ ਦੇ ਜੀਵਨ ਨੂੰ ਅਸਾਨ ਬਣਾਉਣ ਲਈ ਨਾਗਰਿਕ ਸੁਵਿਧਾਵਾਂ ‘ਤੇ ਫੋਕਸ ਵਧ ਰਿਹਾ ਹੈ। ਉਨ੍ਹਾਂ ਨੇ ਵਿਧਵਾ ਅਤੇ ਤਲਾਕਸ਼ੁਦਾ ਧੀਆਂ ਲਈ ਪੈਨਸ਼ਨ, ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਰੂਲਜ਼ ਅਤੇ ਰੈਗੂਲੇਸ਼ਨਜ਼ ਵਿੱਚ ਸੁਧਾਰ, ਚੋਣ ਲਈ ਇੰਟਰਵਿਊ ਪ੍ਰਕਿਰਿਆ ਨੂੰ ਸਮਾਪਤ ਕਰਨਾ, ਦੂਰ-ਦੁਰਾਡੇ ਦੇ ਖੇਤਰਾਂ ਦੇ ਉਮੀਦਵਾਰਾਂ ਨੂੰ ਸਮਾਨ ਮੌਕਾ ਪ੍ਰਦਾਨ ਕਰਨਾ ਅਤੇ ਸਦੀਆ ਪੁਰਾਣੇ ਰੂਲਜ਼ ਅਤੇ ਰੈਗੂਲੇਸ਼ਨਜ਼ ਨੂੰ ਖਤਮ ਕਰਨਾ ਜਿਹੇ ਸੁਧਾਰਾਂ ‘ਤੇ ਵੀ ਚਾਣਨਾ ਪਾਇਆ। ਡਾ. ਜਿਤੇਂਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਇਤਿਹਾਸਿਕ ਕਰਮਯੋਗੀ ਮਿਸ਼ਨ ਪਿਛਲੇ ਦੋ ਕਾਰਜਕਾਲ ਦੌਰਾਨ ਕੀਤੇ ਗਏ ਕੁਝ ਕ੍ਰਾਂਤੀਕਾਰੀ ਸੁਧਾਰ ਹਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਕਿ ਸੀਪੀਜੀਆਰਏਐੱਮਐੱਸ ਦੁਨੀਆ ਭਰ ਵਿੱਚ ਜਨਤਕ ਸ਼ਿਕਾਇਤ ਨਿਵਾਰਣ ਲਈ ਇੱਕ ਆਦਰਸ਼ ਮਾਡਲ ਹੈ।

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦੇ ਚਾਰਜ ਸੰਭਾਲਣ ਦੇ ਸਮੇਂ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤ ਵਿਭਾਗ ਦੇ ਸਕੱਤਰ ਸ਼੍ਰੀ ਵੀ. ਸ੍ਰੀਨਿਵਾਸ; ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੇ ਸਕੱਤਰ ਸ਼੍ਰੀਮਤੀ ਐੱਸ.ਰਾਧਾ ਚੌਹਾਨ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

*********

ਪੀਕੇ/ਪੀਐੱਸਐੱਮ



(Release ID: 2024268) Visitor Counter : 20