ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਡਾ. ਲੋਗਾਨਾਥਨ ਮੁਰੂਗਨ ਨੇ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਵਜੋਂ ਅਹੁਦਾ ਸੰਭਾਲਿਆ
प्रविष्टि तिथि:
11 JUN 2024 12:31PM by PIB Chandigarh
ਡਾ. ਐੱਲ ਮੁਰੂਗਨ ਨੇ ਅੱਜ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਇਸ ਮੌਕੇ 'ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾ. ਮੁਰੂਗਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਸਰਕਾਰ ਅਤੇ ਦੇਸ਼ ਦੇ ਲੋਕਾਂ ਦਰਮਿਆਨ ਸੰਚਾਰ ਪੁਲ ਵਜੋਂ ਕੰਮ ਕਰਕੇ ਸਰਕਾਰੀ ਨੀਤੀਆਂ ਨੂੰ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ।
ਡਾ. ਮੁਰੂਗਨ ਨੇ ਕਿਹਾ ਕਿ ਸਰਕਾਰ ਗਰੀਬਾਂ ਦੀ ਭਲਾਈ ਲਈ ਪ੍ਰਤੀਬੱਧ ਹੈ ਅਤੇ ਇਹ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 3 ਕਰੋੜ ਗ੍ਰਾਮੀਣ ਅਤੇ ਸ਼ਹਿਰੀ ਘਰ ਬਣਾਉਣ ਦੇ ਕੈਬਨਿਟ ਦੇ ਫੈਸਲੇ ਤੋਂ ਸਪੱਸ਼ਟ ਹੁੰਦਾ ਹੈ।
ਡਾ. ਮੁਰੂਗਨ ਦਾ, ਸਕੱਤਰ ਸ਼੍ਰੀ ਸੰਜੈ ਜਾਜੂ ਅਤੇ ਮੰਤਰਾਲੇ ਅਤੇ ਮੰਤਰਾਲੇ ਦੇ ਅਧੀਨ ਮੀਡੀਆ ਇਕਾਈਆਂ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸਵਾਗਤ ਕੀਤਾ।
*******
ਪਰਗਿਆ ਪਾਲੀਵਾਲ ਗੌੜ/ਸੌਰਭ ਸਿੰਘ
(रिलीज़ आईडी: 2024273)
आगंतुक पटल : 117
इस विज्ञप्ति को इन भाषाओं में पढ़ें:
Odia
,
English
,
Khasi
,
Urdu
,
Nepali
,
हिन्दी
,
Hindi_MP
,
Marathi
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam