ਸੂਚਨਾ ਤੇ ਪ੍ਰਸਾਰਣ ਮੰਤਰਾਲਾ
azadi ka amrit mahotsav

ਸ਼੍ਰੀ ਅਸ਼ਵਿਨੀ ਵੈਸ਼ਨਵ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਦਾ ਅਹੁਦਾ ਸੰਭਾਲਿਆ


ਸਰਕਾਰ ਜਨਤਾ ਦੀ ਸੇਵਾ ਲਈ ਪ੍ਰਤੀਬੱਧ, ਕੈਬਨਿਟ ਦਾ ਪਹਿਲਾ ਫੈਸਲਾ ਗਰੀਬਾਂ ਨੂੰ ਸਮਰਪਿਤ : ਸ਼੍ਰੀ ਵੈਸ਼ਨਵ

प्रविष्टि तिथि: 11 JUN 2024 11:41AM by PIB Chandigarh

ਸ਼੍ਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਇੱਥੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਗ਼ਰੀਬਾਂ ਦੇ ਵਿਕਾਸ ਲਈ ਸਮਰਪਿਤ ਹੈ। ਮੰਤਰੀ ਨੇ ਕੱਲ੍ਹ 3 ਕਰੋੜ ਗ੍ਰਾਮੀਣ ਅਤੇ ਸ਼ਹਿਰੀ ਘਰਾਂ ਦੀ ਉਸਾਰੀ ਲਈ ਕੈਬਨਿਟ ਦੇ ਫੈਸਲੇ ਨੂੰ ਦੁਹਰਾਇਆ ਅਤੇ ਕਿਹਾ ਕਿ ਸਰਕਾਰ ਦੇ ਪਹਿਲੇ ਦਿਨ ਕੈਬਨਿਟ ਦਾ ਪਹਿਲਾ ਫੈਸਲਾ ਗ਼ਰੀਬਾਂ ਦੇ ਸਸ਼ਕਤੀਕਰਣ ਨੂੰ ਸਮਰਪਿਤ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੇਸ਼ ਦੇ ਲੋਕਾਂ ਦੀ ਸੇਵਾ ਕਰਦੀ ਰਹੇਗੀ।

ਮੰਤਰੀ ਨੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਸੇਵਾ ਕਰਨ ਦੇ ਇਸ ਮੌਕੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

ਸ਼੍ਰੀ ਵੈਸ਼ਨਵ ਦਾ ਸਕੱਤਰ ਸ਼੍ਰੀ ਸੰਜੈ ਜਾਜੂ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਮੰਤਰਾਲੇ ਦੇ ਅਧੀਨ ਮੀਡੀਆ ਇਕਾਈਆਂ ਨੇ ਸਵਾਗਤ ਕੀਤਾ। 


*******

 

ਪਰਗਿਆ ਪਾਲੀਵਾਲ ਗੌੜ/ਸੌਰਭ ਸਿੰਘ


(रिलीज़ आईडी: 2024275) आगंतुक पटल : 145
इस विज्ञप्ति को इन भाषाओं में पढ़ें: Khasi , English , Urdu , Nepali , Marathi , हिन्दी , Hindi_MP , Bengali , Manipuri , Assamese , Gujarati , Odia , Tamil , Telugu , Kannada , Malayalam