ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ

ਸ਼੍ਰੀ ਭੂਪੇਂਦਰ ਯਾਦਵ ਨੇ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਵਜੋਂ ਅਹੁਦਾ ਸੰਭਾਲਿਆ


ਸ਼੍ਰੀ ਕੀਰਤੀਵਰਧਨ ਸਿੰਘ ਨੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਰਾਜ ਮੰਤਰੀ ਵਜੋਂ ਅਹੁਦਾ ਸੰਭਾਲਿਆ

Posted On: 11 JUN 2024 4:42PM by PIB Chandigarh

ਸ਼੍ਰੀ ਭੂਪੇਂਦਰ ਯਾਦਵ ਨੇ ਅੱਜ 11 ਜੂਨ, 2024 ਨੂੰ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ (ਐੱਮਓਈਐੱਫਐਂਡਸੀਸੀ) ਦਾ ਅਹੁਦਾ ਸੰਭਾਲ਼ ਲਿਆ ਹੈ। ਸਕੱਤਰ ਸੁਸ਼੍ਰੀ ਲੀਨਾ ਨੰਦਨ, ਸਕੱਤਰ (ਈਐੱਫਐਂਡਸੀਸੀ) ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਪਰਿਆਵਰਨ ਭਵਨ ਵਿਖੇ ਸਥਿਤ ਦਫ਼ਤਰ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਸ਼੍ਰੀ ਕੀਰਤੀਵਰਧਨ ਸਿੰਘ ਨੇ ਵੀ ਰਾਜ ਮੰਤਰੀ ਦਾ ਅਹੁਦਾ ਸੰਭਾਲ਼ ਲਿਆ ਹੈ।

DSC_2431.JPG

DSC_2459.JPG

DSC_2442.JPG

ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਨੇ ਇਹ ਮੌਕਾ ਦੇਣ ਲਈ ਮਾਣਯੋਗ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਮੰਤਰਾਲੇ ਵਿੱਚ ਆਪਣੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਤਿਆਰ ਹਨ। ਉਨ੍ਹਾਂ ਆਪਣੇ ਸਹਿਯੋਗੀ ਰਾਜ ਮੰਤਰੀ ਕੀਰਤੀਵਰਧਨ ਸਿੰਘ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਪਿਛਲੇ 10 ਸਾਲਾਂ ਵਿੱਚ ਇਸ ਮੰਤਰਾਲੇ ਵੱਲੋਂ ਕਈ ਕਦਮ ਚੁੱਕੇ ਗਏ ਹਨ ਅਤੇ ਸਰਕਾਰ ਵਾਤਾਵਰਨ ਅਤੇ ਵਿਕਾਸ ਨੂੰ ਨਾਲ ਲੈ ਕੇ ਅੱਗੇ ਵਧ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਿਸ਼ਨ ਲਾਈਫ- ਲਾਈਫਸਟਾਈਲ ਫਾਰ ਇਨਵਾਇਰਮੈਂਟ ਵਰਗੀਆਂ ਪਹਿਲਕਦਮੀਆਂ 'ਤੇ ਫੋਕਸ ਰਹੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ 'ਤੇ ਵਾਤਾਵਰਨ ਸੰਕਟ ਹੈ ਅਤੇ ਮਾਣਯੋਗ ਪ੍ਰਧਾਨ ਮੰਤਰੀ ਨੇ ਗਲਾਸਗੋ, ਕਲਾਈਮੇਟ ਕਾਨਫ਼ਰੰਸ 2021 ਵਿਖੇ ਮਿਸ਼ਨ LiFE- ਲਾਈਫਸਟਾਈਲ ਫਾਰ ਐਨਵਾਇਰਮੈਂਟ ਦੀ ਘੋਸ਼ਣਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਮਿਸ਼ਨ ਲਾਈਫ (LiFE)  ਲੋਕਾਂ ਨੂੰ ਜਲਵਾਯੂ-ਸਕਾਰਾਤਮਕ ਵਿਵਹਾਰ ਲਈ ਲਾਮਬੰਦ ਕਰਨ ਅਤੇ ਵਾਤਾਵਰਨ-ਅਨੁਕੂਲ ਸਵੈ-ਟਿਕਾਊ ਵਿਵਹਾਰ ਨੂੰ ਮਜ਼ਬੂਤ ​​​​ਅਤੇ ਸਮਰੱਥ ਕਰਨ ਲਈ ਇੱਕ ਈਕੋਸਿਸਟਮ ਬਣਾਉਣਾ ਹੈ।

DSC_2450.JPG

DSC_2454.JPG

ਮਾਣਯੋਗ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਵਾਤਾਵਰਨ ਸੰਭਾਲ਼ ਅਤੇ ਵਿਕਾਸ ਨਾਲੋ-ਨਾਲ ਚੱਲ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਨੇ ਵਧਦੀ ਗਲੋਬਲ ਵਾਰਮਿੰਗ ਨਾਲ ਨਜਿੱਠਣ ਲਈ ਪੌਦੇ ਲਗਾਉਣ ਦੀ ਪਹਿਲਕਦਮੀ “ਏਕ ਪੇਡ ਮਾਂ ਕੇ ਨਾਮ” ਵੀ ਸ਼ੁਰੂ ਕੀਤੀ ਹੈ ਅਤੇ ਸਮੂਹ ਨਾਗਰਿਕਾਂ ਨੂੰ ਵਿਸ਼ਵ ਵਾਤਾਵਰਨ ਦਿਵਸ, 2024 'ਤੇ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਵੱਡੇ ਪੱਧਰ 'ਤੇ ਪੌਦੇ ਲਗਾਉਣ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ। ਇਹ ਵਧਦੇ ਤਾਪਮਾਨ, ਮਾਰੂਥਲੀਕਰਨ ਅਤੇ ਜੈਵਿਕ ਵਿਵਿਧਤਾ ਦਾ ਸਾਹਮਣਾ ਕਰ ਰਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਵਿੱਚ ਮਦਦ ਕਰੇਗਾ। 

ਅਹੁਦਾ ਸੰਭਾਲਣ ਤੋਂ ਬਾਅਦ ਮੰਤਰੀ ਨੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਜਿੱਥੇ ਉਨ੍ਹਾਂ ਨੂੰ ਮੰਤਰਾਲੇ ਦੀਆਂ ਅਹਿਮ ਪਹਿਲਕਦਮੀਆਂ ਅਤੇ ਨੀਤੀਗਤ ਮੁੱਦਿਆਂ ਬਾਰੇ ਜਾਣੂ ਕਰਵਾਇਆ ਗਿਆ।

 

 ***

 

ਐੱਮਜੇਪੀਐੱਸ



(Release ID: 2024560) Visitor Counter : 24