ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ

ਡਾ. ਵੀਰੇਂਦਰ ਕੁਮਾਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਦਾ ਚਾਰਜ ਸੰਭਾਲਿਆ


ਸ਼੍ਰੀ ਰਾਮਦਾਸ ਅਠਾਵਲੇ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਦਾ ਚਾਰਜ ਸੰਭਾਲਿਆ

Posted On: 11 JUN 2024 4:19PM by PIB Chandigarh

ਡਾ. ਵੀਰੇਂਦਰ ਕੁਮਾਰ ਨੇ ਅੱਜ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਦਾ ਚਾਰਜ ਸੰਭਾਲ ਲਿਆ। ਡਾ. ਕੁਮਾਰ ਨੇ ਇਹ ਜ਼ਿੰਮੇਦਾਰੀ ਸੌਂਪਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਪ੍ਰਤੀ ਆਭਾਰ ਵਿਅਕਤ ਕੀਤਾ।

 ਇਸ ਮੌਕੇ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਅਤੇ ਸ਼੍ਰੀ ਬੀ.ਐੱਲ ਵਰਮਾ ਸਮੇਤ ਮੰਤਰਾਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 ਚਾਰਜ ਸੰਭਾਲਣ ਦੇ ਬਾਅਦ, ਡਾ. ਕੁਮਾਰ ਨੇ ਦੋਨੋਂ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਅਤੇ ਸ਼੍ਰੀ ਬੀ.ਐੱਲ ਵਰਮਾ ਦੇ ਨਾਲ ਮੰਤਰਾਲੇ ਦੀਆਂ ਹੁਣ ਤੱਕ ਦੀਆਂ ਉਪਲਬਧੀਆਂ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਸਬੰਧ ਵਿੱਚ ਭਵਿੱਖ ਦੀ ਰੂਪਰੇਖਾ ‘ਤੇ ਚਰਚਾ ਕੀਤੀ।

 

 ਸ਼੍ਰੀ ਰਾਮਦਾਸ ਅਠਾਵਲੇ ਨੇ ਅੱਜ ਇੱਥੇ, ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਦਾ ਚਾਰਜ ਵੀ ਸੰਭਾਲਿਆ।

 ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਅਠਾਵਲੇ ਨੇ ਕਿਹਾ ਕਿ ਉਹ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਦੇ ਮਿਸ਼ਨ ਲਈ ਕੰਮ ਕਰਦੇ ਰਹਿਣਗੇ।

****

ਐੱਮਜੀ/ਐੱਮਐੱਸ/ਐੱਸਕੇ



(Release ID: 2024634) Visitor Counter : 21