ਪੇਂਡੂ ਵਿਕਾਸ ਮੰਤਰਾਲਾ

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅਧਿਕਾਰਿਕ ਤੌਰ ‘ਤੇ ਗ੍ਰਾਮੀਣ ਵਿਕਾਸ ਮੰਤਰਾਲੇ ਦਾ ਚਾਰਜ ਸੰਭਾਲਿਆ


ਰਾਜ ਮੰਤਰੀ ਸ਼੍ਰੀ ਕਮਲੇਸ਼ ਪਾਸਵਾਨ ਨੇ ਵੀ ਚਾਰਜ ਸੰਭਾਲਿਆ

Posted On: 11 JUN 2024 5:36PM by PIB Chandigarh

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਗ੍ਰਾਮੀਣ ਵਿਕਾਸ ਮੰਤਰਾਲੇ ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਦੇ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਗ੍ਰਾਮੀਣ ਵਿਕਾਸ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸ਼੍ਰੀ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀਐੱਮਜੀਐੱਸਵਾਈ) ਜਿਹੀਆਂ ਯੋਜਨਾਵਾਂ ਨੇ ਦੇਸ਼ ਦੇ ਰੂਰਲ ਲੈਂਡਸਕੇਪ ਨੂੰ ਬਦਲ ਦਿੱਤਾ ਹੈ। ਮਹਾਤਮਾ ਗਾਂਧੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਯੋਜਨਾ (ਐੱਮਜੀਐੱਨਆਰਈਜੀਐੱਸ) ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਵੱਡਾ ਰੋਜ਼ਗਾਰ ਸਿਰਜਣਕਰਤਾ ਹੈ ਅਤੇ ਹੁਣ ਇਸ ਯੋਜਨਾ ਤੇ ਤਹਿਤ ਸੰਪਤੀਆਂ ਦੇ ਨਿਰਮਾਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਅਗਵਾਈ ਵਿੱਚ ਗ੍ਰਾਮੀਣ ਵਿਕਾਸ ਵਿੱਚ ਕ੍ਰਾਂਤੀਕਾਰੀ ਤਰੱਕੀ ਹੋਈ ਹੈ ਅਤੇ ਤਿੰਨ ਕਰੋੜ ਲਖਪਤੀ ਦੀਦੀਆਂ ਨੂੰ ਸਸ਼ਕਤ ਬਣਾਉਣਾ ਉਨ੍ਹਾਂ ਦਾ ਸੁਪਨਾ ਹੈ। ਸ਼੍ਰੀ ਚੌਹਾਨ ਨੇ ਕਿਹਾ ਕਿ ਇਹ ਯੋਜਨਾ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ ਅਤੇ ਉਨ੍ਹਾਂ ਦੀ ਸਰਕਾਰ ਦੇਸ਼ ਦੀ ਮਹਿਲਾ ਆਬਾਦੀ ਲਈ ਨਿਆਂ ਸੁਨਿਸ਼ਚਿਤ ਕਰਨ ਲਈ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਣ ਸਰਕਾਰ ਦੇ ਲਈ ਇੱਕ ਮਿਸ਼ਨ ਹੈ ਅਤੇ ਸਵੈ ਸਹਾਇਤਾ ਸਮੂਹ ਇਸ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਗ੍ਰਾਮੀਣ ਵਿਕਾਸ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਸਰਕਾਰ ਦੀ 100 ਦਿਨਾਂ ਦੀ ਯੋਜਨਾ ਵਿੱਚ ਨਿਰਧਾਰਿਤ ਕਾਰਜਾਂ ਨੂੰ ਪੂਰਾ ਕਰਨ ਲਈ ਕੰਮ ਕਰੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਤਿੰਨ ਕਰੋੜ ਵਾਧੂ ਮਕਾਨ ਬਣਾਉਣ ਦੇ ਕੇਂਦਰੀ ਮੰਤਰੀ ਮੰਡਲ ਦੁਆਰਾ ਲਏ ਗਏ ਫੈਸਲੇ ਦਾ ਵੀ ਜ਼ਿਕਰ ਕੀਤਾ।

 

ਬਾਅਦ ਵਿੱਚ ਉਨ੍ਹਾਂ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਲਈ ਅਤੇ ਮੰਤਰਾਲੇ ਦੇ ਕੰਮਕਾਜ ਵਿੱਚ ਪਾਰਦਰਸ਼ਿਤਾ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਗ੍ਰਾਮੀਣ ਵਿਕਾਸ ਲਈ ਸਰਕਾਰ ਦਾ ਐਲਾਨ ਪੱਤਰ ਵੀ ਸੌਂਪਿਆ ਅਤੇ ਸਾਰਿਆਂ ਨੂੰ ਇਸ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ।

 

ਗ੍ਰਾਮੀਣ ਵਿਕਾਸ ਰਾਜ ਮੰਤਰੀ ਸ਼੍ਰੀ ਕਮਲੇਸ਼ ਪਾਸਵਾਨ ਨੇ ਵੀ ਅੱਜ ਆਪਣਾ ਚਾਰਜ ਸੰਭਾਲ ਲਿਆ। ਵਿਭਾਗ ਦੇ ਸਕੱਤਰਾਂ ਅਤੇ ਮੰਤਰਾਲਿਆਂ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਮਾਣਯੋਗ ਮੰਤਰੀਆਂ ਦਾ ਸਵਾਗਤ ਕੀਤਾ।

***


ਐੱਸਕੇ/ਐੱਸਐੱਸ



(Release ID: 2024636) Visitor Counter : 18