ਸੈਰ ਸਪਾਟਾ ਮੰਤਰਾਲਾ

ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਟੂਰਿਜ਼ਮ ਮੰਤਰਾਲੇ ਦਾ ਚਾਰਜ ਸੰਭਾਲਿਆ

Posted On: 11 JUN 2024 2:49PM by PIB Chandigarh

ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਕੇਂਦਰੀ ਟੂਰਿਜ਼ਮ ਮੰਤਰੀ ਦਾ ਚਾਰਜ ਸੰਭਾਲਿਆ। ਟੂਰਿਜ਼ਮ ਮੰਤਰਾਲੇ ਦੀ ਸਕੱਤਰ ਸੁਸ਼੍ਰੀ ਵੀ. ਵਿਦਯਾਵਤੀ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਮੰਤਰੀ ਮਹੋਦਯ ਦਾ ਸੁਆਗਤ ਕੀਤਾ।

ਸ਼੍ਰੀ ਸ਼ੇਖਾਵਤ ਨੂੰ ਟੂਰਿਜ਼ਮ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰਾਲੇ ਦੀਆਂ ਯੋਜਨਾਵਾਂ ਅਤੇ ਪਹਿਲਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ‘ਤੇ ਸ਼੍ਰੀ ਸ਼ੇਖਾਵਤ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਵਿਅਕਤ ਕੀਤਾ ਕਿ ਉਨ੍ਹਾਂ ਨੂੰ ਭਾਰਤ ਨੂੰ ਗਲੋਬਲ ਪੱਧਰ ‘ਤੇ ਪ੍ਰਦਰਸ਼ਿਤ ਕਰਨ ਅਤੇ ਵਿਸ਼ਵ ਨੂੰ ਭਾਰਤ ਦੇਸ਼ ਦਾ ਸੱਦਾ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਵੱਖ-ਵੱਖ ਦੌਰਿਆਂ ਅਤੇ ਸ਼ਬਦਾਂ ਰਾਹੀਂ ਸਾਡੀ ਟੂਰਿਜ਼ਮ ਸੰਭਾਵਨਾਵਾਂ ਬਾਰੇ ਜ਼ੋਰ ਦਿੱਤਾ ਹੈ। ਅਸੀਂ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਦੇਸ਼ ਦੇ ਵੱਖ-ਵੱਖ ਕੁਦਰਤੀ ਅਤੇ ਸੱਭਿਆਚਾਰਕ ਵਿਰਾਸਤੀ ਸਥਾਨਾਂ ਨੂੰ ਉਜਾਗਰ ਕਰਦੇ ਹੋਏ ਟੂਰਿਜ਼ਮ ਨੂੰ ਉਸੇ ਦਿਸ਼ਾ ਵਿੱਚ ਵਧਾਉਣ ਲਈ ਕੰਮ ਕਰਾਂਗੇ।

*********

ਬੀਵਾਈ/ਐੱਸਕੇ



(Release ID: 2024642) Visitor Counter : 14