ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਾ ਅਹੁਦਾ ਸੰਭਾਲਿਆ

Posted On: 11 JUN 2024 3:12PM by PIB Chandigarh

ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਅੱਜ ਇੱਥੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਦੇ ਮੌਕੇ ‘ਤੇ  ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਸ਼੍ਰੀ ਪ੍ਰਤਾਪਰਾਓ ਜਾਧਵ ਅਤੇ ਸੁਸ਼੍ਰੀ ਅਨੁਪ੍ਰਿਆ ਪਟੇਲ ਵੀ ਮੌਜੂਦ ਸਨ।

 

 ਸ਼੍ਰੀ ਜੇ ਪੀ ਨੱਡਾ ਨੇ 1975 ਵਿੱਚ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। 1989 ਦੀਆਂ ਲੋਕਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਭਾਜਪਾ ਦੀ ਯੂਥ ਵਿੰਗ ਦੇ ਚੋਣ ਇੰਚਾਰਜ਼ ਵਜੋਂ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ। ਬਾਅਦ ਵਿੱਚ, ਉਨ੍ਹਾਂ ਨੇ ਆਪਣੇ ਗ੍ਰਹਿ ਰਾਜ ਹਿਮਾਚਲ ਪ੍ਰਦੇਸ਼ ਤੋਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਤਿੰਨ ਵਾਰ ਜਿੱਤੇ। ਉਹ ਹਿਮਾਚਲ ਪ੍ਰਦੇਸ਼ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਭਾਜਪਾ ਸੰਸਦੀ ਬੋਰਡ ਦੇ ਮੈਂਬਰ ਸਕੱਤਰ ਦੀ ਜ਼ਿੰਮੇਵਾਰੀ ਵੀ ਨਿਭਾਈ। ਉਨ੍ਹਾਂ ਨੇ ਨਵੰਬਰ 2014 ਤੋਂ ਮਈ 2019 ਤੱਕ ਕੇਂਦਰੀ ਸਿਹਤ ਮੰਤਰੀ ਦਾ ਅਹੁਦਾ ਸੰਭਾਲਿਆ।

  ਸ਼੍ਰੀ ਜੇ ਪੀ ਨੱਡਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕੀਤੀ, ਜਿੱਥੇ ਉਨ੍ਹਾਂ ਨੂੰ ਚਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ।

 ਕੇਂਦਰੀ ਸਿਹਤ ਸਕੱਤਰ ਸ਼੍ਰੀ ਅਪੂਰਵਾ ਚੰਦਰਾ ਅਤੇ ਐਡੀਸ਼ਨਲ ਸਕੱਤਰ (ਹੈਲਥ) ਸ਼੍ਰੀਮਤੀ ਰੌਲੀ ਸਿੰਘ ਸਮੇਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਕੇਂਦਰੀ ਮੰਤਰੀ ਦਾ ਸੁਆਗਤ ਕੀਤਾ।

*****

ਐੱਮ ਵੀ



(Release ID: 2024646) Visitor Counter : 23