ਸੰਸਦੀ ਮਾਮਲੇ

ਸ਼੍ਰੀ ਕਿਰੇਨ ਰਿਜਿਜੂ ਨੇ ਕੇਂਦਰੀ ਸੰਸਦੀ ਮਾਮਲੇ ਮੰਤਰੀ ਵਜੋਂ ਚਾਰਜ ਸੰਭਾਲਿਆ


ਸ਼੍ਰੀ ਅਰਜੁਨ ਰਾਮ ਮੇਘਵਾਲ ਅਤੇ ਡਾ. ਐੱਲ. ਮੁਰੂਗਨ ਨੇ ਸੰਸਦੀ ਮਾਮਲੇ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਵਜੋਂ ਚਾਰਜ ਸੰਭਾਲਿਆ

Posted On: 11 JUN 2024 7:05PM by PIB Chandigarh

ਸ਼੍ਰੀ ਕਿਰੇਨ ਰਿਜਿਜੂ ਨੇ ਅੱਜ ਸੰਸਦ ਭਵਨ ਵਿੱਚ ਕੇਂਦਰੀ ਸੰਸਦੀ ਮਾਮਲੇ ਮੰਤਰੀ ਦੇ ਰੂਪ ਵਿੱਚ ਚਾਰਜ ਸੰਭਾਲ ਲਿਆ। ਕੇਂਦਰੀ ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਅਤੇ ਡਾ. ਐੱਲ.ਮੁਰੂਗਨ ਨੇ ਵੀ ਅੱਜ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਤੇ ਸਾਬਕਾ ਕੇਂਦਰੀ ਸੰਸਦੀ ਮਾਮਲੇ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਮੌਜੂਦ ਸਨ।

ਚਾਰਜ ਸੰਭਾਲਣ ਦੇ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਸ਼੍ਰੀ ਰਿਜਿਜੂ ਨੇ ਕਿਹਾ ਕਿ ਸੰਖਿਆ ਬਲ ਦੇ ਅਧਾਰ ‘ਤੇ ਇੱਕ-ਦੂਸਰੇ ਨੂੰ ਨੀਵਾਂ ਦਿਖਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਸਦਨ ਅੰਦਰ ਚੰਗੀ ਬਹਿਸ ਲਈ ਵੋਕਲ ਪਾਵਰ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਵਰਗਾਂ ਨਾਲ ਸੰਪਰਕ ਕਰਨ ਲਈ ਹਰ ਕਦਮ ਚੁੱਕੇਗੀ।

ਚਾਰਜ ਸੰਭਾਲਣ ‘ਤੇ, ਸ਼੍ਰੀ ਰਿਜਿਜੂ ਨੇ ਉਨ੍ਹਾਂ ਨੂੰ ਅਜਿਹੀ ਜ਼ਿੰਮੇਦਾਰੀ ਸੌਂਪਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪ੍ਰਤੀ ਆਭਾਰ ਵਿਅਕਤ ਕੀਤਾ। ਸ਼੍ਰੀ ਰਿਜਿਜੂ ਨੇ ਕਿਹਾ ਕਿ ਸੰਸਦੀ ਮਾਮਲੇ ਮੰਤਰਾਲਾ ਇਹ ਸੁਨਿਸ਼ਚਿਤ ਕਰੇਗਾ ਕਿ ਸਾਰਿਆਂ ਨੂੰ ਨਾਲ ਲੈ ਕੇ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਇੱਛਾ ਪੂਰੀ ਹੋਵੇ। ਉਨ੍ਹਾਂ ਨੇ ਕਿਹਾ, “ਅਸੀਂ ਕੰਮ ਦੇ ਪ੍ਰਤੀ ਪ੍ਰਤੀਬੱਧ ਹਾਂ ਅਤੇ ਅਸੀਂ ਇਸ ਲਈ ਜੋ ਵੀ ਜ਼ਰੂਰੀ ਹੋਵੇਗਾ ਉਸ ਨੂੰ ਸੁਨਿਸ਼ਚਿਤ ਕਰਾਂਗੇ, ਅਸੀਂ ਹਰ ਕਿਸੇ ਨਾਲ ਸੰਪਰਕ ਕਰਾਂਗੇ।” ਕੇਂਦਰੀ ਮੰਤਰੀ ਨੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਰੇ ਰਾਜਨੀਤਿਕ ਦਲਾਂ ਅਤੇ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨਾਲ ਸਹਿਯੋਗ ਦਾ ਸੱਦਾ ਦਿੱਤਾ।

ਇਸ ਮੌਕੇ ‘ਤੇ ਸੰਸਦੀ ਮਾਮਲੇ ਮੰਤਰਾਲੇ ਦੇ ਸਕੱਤਰ ਸ਼੍ਰੀ ਉਮੰਗ ਨਰੂਲਾ, ਸੰਸਦੀ ਮਾਮਲੇ ਮੰਤਰਾਲੇ ਦੇ ਐਡੀਸ਼ਨਲ ਸਕੱਤਰ ਡਾ. ਸੱਤਿਆ ਪ੍ਰਕਾਸ਼ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

************

ਬੀਵਾਈ/ਐੱਸਟੀ



(Release ID: 2024648) Visitor Counter : 29