ਗ੍ਰਹਿ ਮੰਤਰਾਲਾ

ਸ਼੍ਰੀ ਅਮਿਤ ਸ਼ਾਹ ਨੇ ਅੱਜ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਵਜੋਂ ਮੁੜ ਤੋਂ ਚਾਰਜ ਸੰਭਾਲਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਗ੍ਰਹਿ ਮੰਤਰਾਲਾ ਦੇਸ਼ ਅਤੇ ਦੇਸ਼ਵਾਸੀਆਂ ਦੀ ਸੁਰੱਖਿਆ ਲਈ ਪ੍ਰਤੀਬੱਧ ਹੋ ਕੇ ਨਿਰੰਤਰ ਕੰਮ ਕਰਦਾ ਰਹੇਗਾ-ਸ਼੍ਰੀ ਅਮਿਤ ਸ਼ਾਹ

ਮੋਦੀ 3.0 ਵਿੱਚ ਦੇਸ਼ ਦੀ ਸੁਰੱਖਿਆ ਨੀਤੀਆਂ ਅਤੇ ਪ੍ਰਯਾਸਾਂ ਨੂੰ ਨਵੀਆਂ ਉੱਚਾਈਆਂ ਮਿਲਣਗੀਆਂ ਅਤੇ ਭਾਰਤ ਅੱਤਵਾਦ ਅਤੇ ਨਕਸਲਵਾਦ ਵਿਰੁੱਧ ਇੱਕ ਮਜ਼ਬੂਤ ਸ਼ਕਤੀ ਬਣ ਕੇ ਉੱਭਰੇਗਾ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨੈਸ਼ਨਲ ਪੁਲਿਸ ਮੈਮੋਰੀਅਲ (National Police memorial) ‘ਤੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ

Posted On: 11 JUN 2024 5:40PM by PIB Chandigarh

ਸ਼੍ਰੀ ਅਮਿਤ ਸ਼ਾਹ ਨੇ ਅੱਜ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੇ ਰੂਪ ਵਿੱਚ ਮੁੜ ਤੋਂ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਦੇ ਬਾਅਦ ਐਕਸ (‘x’) ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਗ੍ਰਹਿ ਮੰਤਰਾਲਾ ਦੇਸ਼ ਅਤੇ ਦੇਸ਼ਵਾਸੀਆਂ ਦੀ ਸੁਰੱਖਿਆ ਲਈ ਪ੍ਰਤੀਬੱਧ ਹੋ ਕੇ ਨਿਰੰਤਰ ਕੰਮ ਕਰਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਮੋਦੀ 3.0 ਵਿੱਚ ਦੇਸ਼ ਦੀਆਂ ਸੁਰੱਖਿਆ ਨੀਤੀਆਂ ਅਤੇ ਪ੍ਰਯਾਸਾਂ ਨੂੰ ਨਵੀਆਂ ਉੱਚਾਈਆਂ ਮਿਲਣਗੀਆਂ ਅਤੇ ਭਾਰਤ ਅੱਤਵਾਦ ਅਤੇ ਨਕਸਲਵਾਦ ਵਿਰੁੱਧ ਇੱਕ ਮਜ਼ਬੂਤ ਸ਼ਕਤੀ ਬਣ ਕੇ ਉੱਭਰੇਗਾ।

IMG_9904 (1)

ਇਸ ਤੋਂ ਪਹਿਲਾਂ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਰਾਸ਼ਟਰੀ ਪੁਲਿਸ ਸਮਾਰਕ ‘ਤੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਸਨਮਾਨ ਦੀ ਰੱਖਿਆ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਆਪਣੇ ਸਰਬਉੱਚ ਬਲੀਦਾਨ ਨਾਲ ਅਮਰ ਬਣਾਉਣ ਵਾਲੇ ਦੇਸ਼ ਦੇ ਵੀਰ ਪੁਲਿਸ ਕਰਮਚਾਰੀਆਂ ਨੂੰ ਮੈਂ ਨਮਨ ਕਰਦਾ ਹਾਂ।

VIS03019

072A8966

*****

 

ਆਰਕੇ/ਵੀਵੀ/ਆਰਆਰ/ਪੀਐੱਸ



(Release ID: 2024652) Visitor Counter : 24