ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ

ਸ਼੍ਰੀ ਰਨਵੀਤ ਸਿੰਘ ਬਿੱਟੂ ਨੇ ਫੂਡ ਪ੍ਰੋਸੈਸਿੰਗ ਉਦਯੋਗਗ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ

Posted On: 11 JUN 2024 6:45PM by PIB Chandigarh

ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਨਵੀਂ ਦਿੱਲੀ ਸਥਿਤ ਪੰਚਸ਼ੀਲ ਭਵਨ ਵਿਖੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ।

 ਸਕੱਤਰ ਸ਼੍ਰੀਮਤੀ ਅਨੀਤਾ ਪ੍ਰਵੀਨ ਨੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ਼੍ਰੀ ਰਨਵੀਤ ਸਿੰਘ ਬਿੱਟੂ ਦਾ ਸੁਆਗਤ ਕੀਤਾ। ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀ ਚਿਰਾਗ ਪਾਸਵਾਨ ਨਾਲ ਵੀ ਮੁਲਾਕਾਤ ਕੀਤੀ ਅਤੇ ਭਾਰਤ ਦੇ ਫੂਡ ਪ੍ਰੋਸੈਸਿੰਗ (#foodprocessing) ਖੇਤਰ ਵਿੱਚ ਇਨੋਵੇਸ਼ਨ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਭਵਿੱਖ ਦੀ ਕਾਰਜ ਯੋਜਨਾ ‘ਤੇ ਚਰਚਾ ਕੀਤੀ।

ਉਨ੍ਹਾਂ ਨੇ ਵਿਸ਼ਵਾਸ ਜਤਾਉਣ ਅਤੇ ਜ਼ਿੰਮੇਵਾਰੀ ਦੇਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਪ੍ਰਤੀ ਧੰਨਵਾਦ ਵਿਅਕਤ ਕੀਤਾ।

*********

ਐੱਮਜੇਪੀਐੱਸ



(Release ID: 2024659) Visitor Counter : 38