ਖੇਤੀਬਾੜੀ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅਧਿਕਾਰਿਤ ਤੌਰ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ
ਰਾਜ ਮੰਤਰੀ ਸ਼੍ਰੀ ਰਾਮਨਾਥ ਠਾਕੁਰ ਅਤੇ ਸ਼੍ਰੀ ਭਾਗੀਰਥ ਚੌਧਰੀ ਨੇ ਵੀ ਕਾਰਜਭਾਰ ਸੰਭਾਲਿਆ
Posted On:
11 JUN 2024 3:09PM by PIB Chandigarh
ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਕੱਲ੍ਹ ਲਿਆ ਗਿਆ ਪਹਿਲਾ ਫ਼ੈਸਲਾ ਕਿਸਾਨਾਂ ਦੇ ਹਿੱਤ ਵਿੱਚ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਸੰਕਲਪ ਲਿਆ ਹੈ ਅਤੇ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇਗੀ। ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਐੱਨਡੀਏ ਸਰਕਾਰ ਪਿਛਲੇ ਦਸ ਸਾਲਾਂ ਤੋਂ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦਾ ਮੰਤਰਾਲਾ ਟੀਚਿਆਂ ਦੀ ਪ੍ਰਾਪਤੀ ਲਈ ਕੰਮ ਕਰਨਾ ਜਾਰੀ ਰੱਖੇਗਾ।
ਅਹੁਦਾ ਸੰਭਾਲਣ ਤੋਂ ਬਾਅਦ ਮੰਤਰੀ ਨੇ ਮੰਤਰਾਲੇ ਦੇ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕੀਤਾ ਅਤੇ ਸਫ਼ਾਈ ਕਰਮਚਾਰੀਆਂ ਸਮੇਤ ਵੱਖ-ਵੱਖ ਪੱਧਰ 'ਤੇ ਸਟਾਫ਼ ਨਾਲ ਗੱਲਬਾਤ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਦੇ ਵਿਜ਼ਨ ਦੀ ਪ੍ਰਾਪਤੀ ਵਾਸਤੇ ਇੱਕ ਟੀਮ ਵਜੋਂ ਅਤੇ ਇੱਕ ਦੂਜੇ ਦੇ ਸਹਿਯੋਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮੰਤਰਾਲੇ ਵਿੱਚ ਕ੍ਰਿਸ਼ੀ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਫ਼ਸਲਾਂ ਦੇ ਉਤਪਾਦਨ ਅਤੇ ਸੋਕੇ ਦੀ ਤਿਆਰੀ ਸਮੇਤ ਦੇਸ਼ ਦੇ ਅੰਦਰ ਖੇਤੀਬਾੜੀ ਦ੍ਰਿਸ਼ ਦੀ ਸਮੀਖਿਆ ਕਰਨ ਲਈ ਸੁਵਿਧਾਵਾਂ ਨੂੰ ਦੇਖਿਆ।
ਬਾਅਦ ਵਿੱਚ ਉਨ੍ਹਾਂ ਨੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੰਤਰਾਲੇ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਵਿਕਾਸ ਲਈ ਸਰਕਾਰੀ ਮੈਨੀਫੈਸਟੋ ਵੀ ਸੌਂਪਿਆ ਅਤੇ ਸਾਰਿਆਂ ਨੂੰ ਇਸ ਦੀ ਪੂਰਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਸ਼੍ਰੀ ਚੌਹਾਨ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇੱਕ ਦੂਰਅੰਦੇਸ਼ੀ ਨੇਤਾ ਹਨ ਅਤੇ ਅਧਿਕਾਰੀਆਂ ਨੂੰ ਮੈਨੀਫੈਸਟੋ ਵਿੱਚ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਇੱਕ ਰੋਡਮੈਪ 'ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੰਨਦਾਤਾ ਦੇ ਜੀਵਨ ਨੂੰ ਸੁਧਾਰਨਾ ਮੰਤਰਾਲੇ ਦਾ ਮਿਸ਼ਨ ਹੋਣਾ ਚਾਹੀਦਾ ਹੈ।
ਸ਼੍ਰੀ ਰਾਮਨਾਥ ਠਾਕੁਰ ਅਤੇ ਸ਼੍ਰੀ ਭਾਗੀਰਥ ਚੌਧਰੀ ਨੇ ਵੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰਾਲੇ ਵਿੱਚ ਰਾਜ ਮੰਤਰੀਆਂ ਵਜੋਂ ਅਹੁਦਾ ਸੰਭਾਲ ਲਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਸ਼੍ਰੀ ਮਨੋਜ ਆਹੂਜਾ, ਡੀਏਆਰਏ ਦੇ ਸਕੱਤਰ ਸ਼੍ਰੀ ਹਿਮਾਂਸ਼ੂ ਪਾਠਕ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਮਾਣਯੋਗ ਮੰਤਰੀਆਂ ਦਾ ਸਵਾਗਤ ਕੀਤਾ ਗਿਆ।
************
ਐੱਸਕੇ / ਐੱਸਐੱਸ
(Release ID: 2024721)
Visitor Counter : 54
Read this release in:
English
,
Urdu
,
Hindi
,
Hindi_MP
,
Marathi
,
Manipuri
,
Bengali
,
Gujarati
,
Tamil
,
Kannada
,
Malayalam