ਯੁਵਾ ਮਾਮਲੇ ਤੇ ਖੇਡ ਮੰਤਰਾਲਾ

ਸ੍ਰੀ ਮਨਸੁਖ ਮਾਂਡਵੀਆ ਨੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲਾ ਦਾ ਕਾਰਜਭਾਰ ਸੰਭਾਲਿਆ

Posted On: 11 JUN 2024 4:36PM by PIB Chandigarh

ਸ੍ਰੀ ਮਨਸੁਖ ਮਾਂਡਵੀਆ ਨੇ ਅੱਜ ਸ਼ਾਸਤਰੀ ਭਵਨ ਵਿਖੇ ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡ ਮੰਤਰੀ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਦਾ ਅਹੁਦਾ ਵੀ ਹੈ। ਖੇਡ ਅਤੇ ਯੁਵਾ ਮਾਮਲਿਆਂ ਵਿਭਾਗ ਦੇ ਸਕੱਤਰ ਅਤੇ ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ 'ਤੇ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਸ੍ਰੀਮਤੀ ਰਕਸ਼ਾ ਨਿਖਿਲ ਖੜਸੇ ਵੀ ਮੌਜੂਦ ਸਨ।

ਕੇਂਦਰੀ ਮੰਤਰੀਆਂ ਨੂੰ ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰਾਲਾ ਦੀਆਂ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਕੋਲ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦੀ ਜ਼ਿੰਮੇਵਾਰੀ ਸੀ।

************

ਪੀਪੀਜੀ/ਐੱਸਕੇ



(Release ID: 2024724) Visitor Counter : 17