ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ

ਸ਼੍ਰੀ ਨਿਤਿਨ ਗਡਕਰੀ ਨੇ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਦੇ ਰੂਪ ਵਿੱਚ ਚਾਰਜ ਸੰਭਾਲਿਆ


ਸ਼੍ਰੀ ਅਜੈ ਟਮਟਾ (Ajay Tamta ) ਅਤੇ ਸ਼੍ਰੀ ਹਰਸ਼ ਮਲਹੋਤਰਾ ਨੇ ਰਾਜ ਮੰਤਰੀ ਦਾ ਚਾਰਜ ਸੰਭਾਲਿਆ

Posted On: 12 JUN 2024 12:50PM by PIB Chandigarh

ਸ਼੍ਰੀ ਨਿਤਿਨ ਗਡਕਰੀ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਦੇ ਰੂਪ ਵਿੱਚ ਚਾਰਜ ਸੰਭਾਲਿਆ। ਸ਼੍ਰੀ ਅਜੈ ਟਮਟਾ ਅਤੇ ਸ਼੍ਰੀ ਹਰਸ਼ ਮਲਹੋਤਰਾ ਨੇ ਵੀ ਰਾਜ ਮੰਤਰੀ ਦੇ ਰੂਪ ਵਿੱਚ ਚਾਰਜ ਸੰਭਾਲਿਆ। 

ਸ਼੍ਰੀ ਗਡਕਰੀ ਨੇ ਮੋਦੀ 3.0 ਵਿੱਚ ਇਸ ਭੂਮਿਕਾ ਨੂੰ ਮੁੜ ਤੋਂ ਸੌਂਪਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਹਾਰਦਿਕ ਧੰਨਵਾਦ ਵਿਅਕਤ ਕੀਤਾ। ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਦੀ ਦੂਰਦਰਸ਼ੀ ਅਗਵਾਈ ਵਿੱਚ ਭਾਰਤ ਵਿੱਚ ਤੇਜ਼ੀ ਨਾਲ ਵਿਸ਼ਵ ਪੱਧਰੀ ਅਤੇ ਆਧੁਨਿਕ ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇਗਾ।  

ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਦੇ ਸਕੱਤਰ ਸ਼੍ਰੀ ਅਨੁਰਾਗ ਜੈਨ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਟ੍ਰਾਂਸਪੋਰਟ ਭਵਨ ਪਰਿਸਰ ਵਿੱਚ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ, ਰਾਜ ਮੰਤਰੀ ਸ਼੍ਰੀ ਅਜੈ ਟਮਟਾ ਅਤੇ ਸ਼੍ਰੀ ਹਰਸ਼ ਮਲਹੋਤਰਾ ਦਾ ਸੁਆਗਤ ਕੀਤਾ। 

****

ਐੱਮਜੇਪੀਐੱਸ



(Release ID: 2024877) Visitor Counter : 14