ਵਿੱਤ ਮੰਤਰਾਲਾ

ਸ਼੍ਰੀਮਤੀ ਨਿਰਮਲਾ ਸੀਤਾਰਮਣ ਨੇ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਦਾ ਚਾਰਜ ਸੰਭਾਲਿਆ


ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੇ ਨਾਗਰਿਕਾਂ ਲਈ ‘ਈਜ਼ ਆਫ਼ ਲਿਵਿੰਗ’ ਸੁਨਿਸ਼ਚਿਤ ਕਰਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਇਸ ਦਿਸ਼ਾ ਵਿੱਚ ਅੱਗੇ ਵੀ ਕਦਮ ਉਠਾਉਂਦੀ ਰਹੇਗੀ

Posted On: 12 JUN 2024 10:14AM by PIB Chandigarh

ਸ਼੍ਰੀਮਤੀ ਨਿਰਮਲਾ ਸੀਤਾਰਮਣ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਤੇ ਕਾਰਪੋਰੇਟ ਮਾਮਲੇ ਮੰਤਰੀ ਦਾ ਚਾਰਜ ਸੰਭਾਲਿਆ।

ਨੌਰਥ ਬਲਾਕ ਸਥਿਤ ਦਫਤਰ ਵਿੱਚ ਵਿੱਤ ਸਕੱਤਰ ਡਾ. ਟੀ.ਵੀ. ਸੋਮਨਾਥਨ ਅਤੇ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰਾਲੇ ਦੇ ਹੋਰ ਸਕੱਤਰਾਂ ਨੇ ਸ਼੍ਰੀਮਤੀ ਸੀਤਾਰਮਣ ਦਾ ਸੁਆਗਤ ਕੀਤਾ।

 

ਸ਼੍ਰੀਮਤੀ ਸੀਤਾਰਮਣ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪ੍ਰਤੀ ਆਪਣਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਵਜੋਂ ਕੰਮ ਕਰਨ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਵਿੱਚ ਭਾਰਤ ਅਤੇ ਇਸ ਦੋ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ।

ਸ਼੍ਰੀਮਤੀ ਸੀਤਾਰਮਣ ਨੇ ਪਿਛਲੇ 10 ਵਰ੍ਹਿਆਂ ਵਿੱਚ ਮਜ਼ਬੂਤ ਲੀਡਰਸ਼ਿਪ ਅਤੇ ਵਿਕਾਸਮੁਖੀ ਸ਼ਾਸਨ ਨੂੰ ਸਵੀਕਾਰ ਕੀਤਾ, ਜਿਸ ਨੇ ਵੱਖ-ਵੱਖ ਖੇਤਰਾਂ ਵਿੱਚ ਪਰਿਵਰਤਨਕਾਰੀ ਬਦਲਾਅ ਕੀਤੇ ਹਨ ਅਤੇ ਇੱਕ ਮਜ਼ਬੂਤ ਅਤੇ ਲਚੀਲੀ ਅਰਥਵਿਵਸਥਾ ਬਣਾਈ ਹੈ।

ਚਾਰਜ ਸੰਭਾਲਣ ਦੇ ਬਾਅਦ, ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਨੂੰ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰਾਲੇ ਦੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਦੁਆਰਾ ਮੌਜੂਦਾ ਨੀਤੀਗਤ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਨਾਗਰਿਕਾਂ ਲਈ ‘ਈਜ਼ ਆਫ਼ ਲਿਵਿੰਗ’ ਸੁਨਿਸ਼ਚਿਤ ਕਰਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਇਸ ਦਿਸ਼ਾ ਵਿੱਚ ਅੱਗੇ ਵੀ ਕਦਮ ਉਠਾਉਂਦੀ ਰਹੇਗੀ।

ਸ਼੍ਰੀਮਤੀ ਨਿਰਮਲਾ ਸੀਤਾਰਮਣ ਨੇ ਇਹ ਵੀ ਕਿਹਾ ਕਿ 2014 ਤੋਂ ਕੀਤੇ ਗਏ ਸੁਧਾਰ ਜਾਰੀ ਰਹਿਣਗੇ, ਜੋ ਭਾਰਤ ਲਈ ਵਿਆਪਕ ਆਰਥਿਕ ਸਥਿਰਤਾ ਅਤੇ ਵਿਕਾਸ ਪ੍ਰਦਾਨ ਕਰਨਗੇ। ਉਨ੍ਹਾਂ ਨੇ ਆਲਮੀ ਚੁਣੌਤੀਆਂ ਦੇ ਦਰਮਿਆਨ ਹਾਲੀਆ ਵਰ੍ਹਿਆਂ ਵਿੱਚ ਭਾਰਤ ਦੇ ਵਿਕਾਸ ਦੀ ਸ਼ਲਾਘਾ ਗਾਥਾ ‘ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਆਉਣ ਵਾਲੇ ਵਰ੍ਹਿਆਂ ਲਈ ਇੱਕ ਆਸ਼ਾਵਾਦੀ ਆਰਥਿਕ ਦ੍ਰਿਸ਼ਟੀਕੋਣ ਹੈ। 

ਉਨ੍ਹਾਂ ਨੇ ਵਿਭਾਗਾਂ ਤੋਂ ਐੱਨਡੀਏ ਸਰਕਾਰ ਦੇ ਵਿਕਾਸ ਏਜੰਡਾ ਨੂੰ ਨਵੇਂ ਜੋਸ਼ ਨਾਲ ਅੱਗੇ ਵਧਾਉਣ ਅਤੇ ਪ੍ਰਧਾਨ ਮੰਤਰੀ ਦੇ ‘ֹਵਿਕਸਿਤ ਭਾਰਤ’ ਦੇ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਲਈ ਉੱਤਰਦਾਈ ਨੀਤੀ ਨਿਰਧਾਰਣ ਸੁਨਿਸ਼ਚਿਤ ਕਰਨ ਦੀ ਤਾਕੀਦ ਕੀਤੀ।

ਕੇਂਦਰੀ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ, ਸਬਕਾ ਪ੍ਰਯਾਸ’ ਵਿੱਚ ਵਿਸ਼ਵਾਸ ਕਰਦੀ ਹੈ ਅਤੇ ਉਨ੍ਹਾਂ ਨੇ ਮਜ਼ਬੂਤ ਅਤੇ ਜੀਵੰਤ ਅਰਥਵਿਵਸਥਾ ਸੁਨਿਸ਼ਚਿਤ ਕਰਨ ਲਈ ਉਦਯੋਗ ਜਗਤ ਦੀਆਂ ਹਸਤੀਆਂ, ਰੈਗੂਲੇਟਰਾਂ ਅਤੇ ਨਾਗਰਿਕਾਂ ਸਮੇਤ ਸਾਰੇ ਹਿਤਧਾਰਕਾਂ ਦੇ ਨਿਰੰਤਰ ਸਮਰਥਨ ਅਤੇ ਸਹਿਯੋਗ ਸੱਦਾ ਦਿੱਤਾ।

****

ਐੱਨਬੀ/ਕੇਐੱਮਐੱਨ



(Release ID: 2024879) Visitor Counter : 14