ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਸ਼੍ਰੀਮਤੀ ਅਨੁਪ੍ਰਿਯਾ ਪਟੇਲ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਵਜੋਂ ਚਾਰਜ ਸੰਭਾਲਿਆ

Posted On: 11 JUN 2024 2:56PM by PIB Chandigarh

ਸ਼੍ਰੀਮਤੀ ਅਨੁਪ੍ਰਿਯਾ ਪਟੇਲ ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਚਾਰਜ ਸੰਭਾਲਿਆ ਹੈ।

 ਸ਼੍ਰੀਮਤੀ ਅਨੁਪ੍ਰਿਯਾ ਪਟੇਲ 2014, 2019 ਅਤੇ ਫਿਰ 2024 ਵਿੱਚ ਮਿਰਜ਼ਾਪੁਰ ਚੋਣ ਖੇਤਰ ਤੋਂ ਲੋਕ ਸਭਾ ਦੇ ਲਈ ਚੁਣੇ ਗਏ ਹਨ। ਉਹ ਜੁਲਾਈ 2016 ਤੋਂ ਮਈ 2019 ਤੱਕ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਅਤੇ ਜੁਲਾਈ 2021 ਤੋਂ ਜੂਨ 2024 ਤੱਕ ਵਣਝ ਅਤੇ ਉਦਯੋਗ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਰਹੇ।

ਸ਼੍ਰੀਮਤੀ ਪਟੇਲ ਨੇ ਵੱਖ-ਵੱਖ ਅਹੁਦਿਆਂ ‘ਤੇ ਕੰਮ ਕੀਤਾ ਹੈ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਮੈਂਬਰ ਹੋਣ ਤੋਂ ਲੈ ਕੇ ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀ ਹਾਲੀਆ ਭੂਮਿਕਾ ਸ਼ਾਮਲ ਹੈ। 

 

 ਕੇਂਦਰੀ ਮੰਤਰੀ ਦਾ ਸੁਆਗਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਕੀਤਾ, ਜਿਨ੍ਹਾਂ ਵਿੱਚ ਕੇਂਦਰੀ ਸਿਹਤ ਸਕੱਤਰ ਸ਼੍ਰੀ ਅਪੂਰਵ ਚੰਦ੍ਰਾ ਅਤੇ ਐਡੀਸ਼ਨਲ ਸਕੱਤਰ (ਸਿਹਤ) ਸ਼੍ਰੀਮਤੀ ਰੋਲੀ ਸਿੰਘ ਸ਼ਾਮਲ ਸਨ। 

 

*****

ਐੱਮਵੀ 



(Release ID: 2024880) Visitor Counter : 16