ਨਵੀਂਨ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ
ਸ਼੍ਰੀ ਪ੍ਰਹਲਾਦ ਜੋਸ਼ੀ ਨੇ ਨਵੀਂ ਅਤੇ ਅਖੁੱਟ ਊਰਜਾ ਮੰਤਰਾਲੇ ਦਾ ਚਾਰਜ ਸੰਭਾਲਿਆ
ਸ਼੍ਰੀ ਸ਼੍ਰੀਪਦ ਯੇਸੋ ਨਾਇਕ ਨੇ ਵੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ
Posted On:
11 JUN 2024 2:54PM by PIB Chandigarh
ਸ਼੍ਰੀ ਪ੍ਰਹਲਾਦ ਜੋਸ਼ੀ ਨੇ ਅੱਜ ਅਟਲ ਅਕਸ਼ੈ ਊਰਜਾ ਭਵਨ ਵਿਖੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਦੇ ਆਪਣੇ ਪੋਰਟਫੋਲੀਓ ਤੋਂ ਇਲਾਵਾ ਕੇਂਦਰੀ ਨਵੀਂ ਅਤੇ ਅਖੁੱਟ ਊਰਜਾ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਸ਼੍ਰੀ ਸ਼੍ਰੀਪਦ ਯੇਸੋ ਨਾਇਕ ਨੇ ਵੀ ਅੱਜ ਨਵੀਂ ਅਤੇ ਅਖੁੱਟ ਊਰਜਾ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਨਵੀਂ ਅਤੇ ਅਖੁੱਟ ਊਰਜਾ ਮੰਤਰਾਲੇ ਦੇ ਸਕੱਤਰ ਸ਼੍ਰੀ ਭੁਪਿੰਦਰ ਸਿੰਘ ਭੱਲਾ ਸਮੇਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਦੋਵਾਂ ਮੰਤਰੀਆਂ ਦਾ ਸਵਾਗਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਭਾਰਤ ਦੀ ਊਰਜਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਖੁੱਟ ਊਰਜਾ ਖੇਤਰ ਦੀ ਅਹਿਮ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਇਸ ਖੇਤਰ ਵਿੱਚ ਵਿਕਾਸ ਦੀਆਂ ਵਿਸ਼ਾਲ ਸੰਭਾਵਨਾਵਾਂ ਦੀ ਰੂਪ-ਰੇਖਾ ਦਿੱਤੀ। ਉਨ੍ਹਾਂ ਨੇ ਦੇਸ਼ ਦੀਆਂ ਵਧਦੀਆਂ ਊਰਜਾ ਮੰਗਾਂ ਅਤੇ ਵਾਤਾਵਰਣ ਟੀਚਿਆਂ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਅਖੁੱਟ ਊਰਜਾ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਰੇਖਾਂਕਿਤ ਕੀਤਾ।
ਕੇਂਦਰੀ ਮੰਤਰੀ ਨੂੰ ਬਾਅਦ ਵਿੱਚ ਨਵੀਂ ਅਤੇ ਅਖੁੱਟ ਊਰਜਾ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨਾਲ ਮੀਟਿੰਗ ਕੀਤੀ।
*****
ਕ੍ਰਿਪਾ ਸ਼ੰਕਰ ਯਾਦਵ/ਕਸ਼ਤਿਜ ਸਿੰਘਾ
(Release ID: 2024888)
Visitor Counter : 45
Read this release in:
English
,
Urdu
,
Marathi
,
Hindi
,
Hindi_MP
,
Gujarati
,
Odia
,
Tamil
,
Telugu
,
Kannada
,
Malayalam